Friday, February 27, 2026

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ – ਈਸ਼ਾ ਕਾਲੀਆ

PPN3101201718ਫਾਜ਼ਿਲਕਾ, 31 ਜਨਵਰੀ (ਪੰਜਾਬ ਪੋਸਟ ਬਿਊਰੋ- ਵਿਨੀਤ ਅਰੋੜਾ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਚਾਰ ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਜ਼ਿਲ੍ਹੇ ਅੰਦਰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ  ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਪੁਲਿਸ ਤੇ ਸਿਵਲ ਸੈਕਟਰ ਅਫਸਰਾਂ ਨਾਲ ਮੀਟਿੰਗ ਕੀਤੀ।

ਉਨ੍ਹਾਂ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਇੰਨ-ਬਿੰਨ ਪਾਲਣਾ ਕਰਨ ਦੀ ਹਦਾਇਤ ਕੀਤੀ।ਉਨ੍ਹਾਂ ਕਿਹਾ ਕਿ ਅਧਿਕਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਚੋਣ ਪ੍ਰਕਿਰਿਆ ਨੂੰ ਬਿਨਾਂ ਕਿਸੇ ਡਰ, ਭੈਅ ਦੇ ਸਫ਼ਲਤਾ ਪੂਰਵਕ ਨੇਪਰੇ ਚੜਾਇਆ ਜਾਵੇ।ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਦੇ ਨਾਲ ਹੀ ਉਨ੍ਹਾਂ ਆਦੇਸ਼ ਦਿੱਤੇ ਕਿ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਜ਼ਿਲ੍ਹੇ ਅੰਦਰ  ਕਿਸੇ ਵੀ ਪਾਰਟੀ ਦਾ ਕੋਈ ਵੀ ਹਲਕੇ ਤੋਂ ਬਾਹਰੀ ਸਪੋਟਰ ਕਿਸੇ ਵੀ ਧਰਮਸ਼ਾਲਾ ਜਾਂ ਹੋਟਲ ਵਿੱਚ ਨਾ ਠਹਿਰਨ ਦਿੱਤਾ ਜਾਵੇ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫਸਰ ਵੱਲੋਂ ਪੋਲਿੰਗ ਸ਼ੁਰੂ ਹੋਣ ਤੋਂ 72 ਘੰਟੇ ਪਹਿਲਾਂ ਅਤੇ ਪੋਲਿੰਗ ਵਾਲੇ ਦਿਨ ਬਾਰੇ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਚੋਣ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਜਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ 79-ਜਲਾਲਾਬਾਦ, 80-ਫਾਜ਼ਿਲਕਾ, 81-ਅਬੋਹਰ ਅਤੇ 82- ਬੱਲੂਆਣਾ ਲਈ ਲਈ ਸੁਚੱਜੇ ਤੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਜਿਥੇ ਵੱਖ-ਵੱਖ ਸੁਕਾਇਡ ਟੀਮਾਂ ਵੱਲੋਂ ਲਗਾਤਾਰ ਜ਼ਿਲ੍ਹੇ ਅੰਦਰ ਨਿਗਰਾਨੀ ਕੀਤੀ ਜਾ ਰਹੀ ਹੈ।ਉੱਥੇ  ਪੁਲਿਸ ਤੇ ਪੈਰਾ ਮਿਲਟਰੀ ਦੀਆਂ ਵੱਖ-ਵੱਖ  ਟੀਮਾਂ ਵੱਲੋਂ ਇੰਟਰ ਸਟੇਟ ਨਾਕੇ ਲਗਾ ਕੇ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਜਾ ਰਹੇ ਹਨ।
ਇਸ ਮੌਕੇ ਜਨਰਲ ਅਬਜਰਵਰ ਵੀ ਅਬਰਾਹਮ ਅਤੇ ਆਰ.ਪੀ. ਸਿੰਘ, ਪੁਲਿਸ ਅਬਜਰਵਰ ਵਿਕਾਸ ਵੈਭਵ, ਜ਼ਿਲ੍ਹਾ ਪੁਲਿਸ ਮੁਖੀ ਕੇਤਿਨ ਪਾਟਿਲ ਤੋਂ ਇਲਾਵਾ ਸਿਵਲ ਅਤੇ ਪੁਲਿਸ ਸੈਕਟਰ ਅਫ਼ਸਰ ਅਤੇ ਪੈਰਾ ਮਿਲਟਰੀ ਦੇ ਅਧਿਕਾਰੀ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply