ਫਾਜ਼ਿਲਕਾ, 31 ਜਨਵਰੀ (ਪੰਜਾਬ ਪੋਸਟ ਬਿਊਰੋ- ਵਿਨੀਤ ਅਰੋੜਾ)-ਸ਼ਹਿਰ ਦੀ ਸਮਾਜਿਕ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂ ਦਾਨ ਅਭਿਆਨ ਲਈ ‘ ਪ੍ਰਯਾਸ ਹਮਾਰਾ ਸਹਿਯਗੋ ਆਪਕਾ’ ਦਾ ਕੱਥਨ ਸੱਚ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ। ਕਿਉਂਕਿ ਅੱਖਾਂਦਾਨ ਅਭਿਆਨ ਵਿਚ ਇਲਾਕੇ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ। ਇਸਦੇ ਨਤੀਜੇ ਵਜੋਂ ਅੱਖਾਂ ਦਾਨੀਆਂ ਦੀ ਗਿਣਤੀ ਵਿਚ ਸੁਸਾਇਟੀ ਦੀਆਂ ਕੋਸ਼ਿਸ਼ਾਂ ਨਾਲ ਲਗਾਤਾਰ ਵਾਧਾ ਹੋ ਰਿਹਾ ਹੈਅੱਜ ਸੁਸਾਇਟੀ ਦੀ ਸੂਚੀ ਵਿਚ ਫਾਜ਼ਿਲਕਾ ਦੇ ਮਨੋਹਰ ਲਾਲ ਛਾਬੜਾ ਦਾ ਨਾਂ 315ਵੇਂ ਸਥਾਨ ਤੇ ਦਰਜ਼ ਹੋ ਗਿਆ ਹੈ। 
ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਸ਼ਸ਼ੀ ਕਾਂਤ ਅਤੇ ਪ੍ਰੋਜੈਕਟ ਇੰਚਾਰਜ਼ ਰਵੀ ਜੁਨੇਜਾ ਨੇ ਦੱਸਿਆ ਕਿ ਮਨੋਹਰ ਲਾਲ ਛਾਬੜਾ (74) ਪੁੱਤਰ ਕੁਲਵੰਤ ਰਾਏ ਛਾਬੜਾ ਵਾਸੀ ਆਦਰਸ਼ ਨਗਰ ਗਲੀ ਨੰਬਰ 7 ਫਾਜ਼ਿਲਕਾ ਦਾ ਮੰਗਲਵਾਰ ਸਵੇਰੇ ਦੇਹਾਤ ਹੋ ਗਿਆ। ਸਵ. ਮਨੋਹਰ ਲਾਲ ਦੇ ਪੁੱਤਰ ਅਮਿਤ ਛਾਬੜਾ ਨੇ ਸੁਮਿਤ ਕਟਾਰੀਆ ਅਤੇ ਸੁਰੈਣ ਲਾਲ ਕਟਾਰੀਆ ਦੀ ਪ੍ਰੇਰਣਾ ਨਾਲ ਆਪਣੇ ਪਿਤਾ ਦੀਆਂ ਅੱਖਾਂ ਦਾਨ ਕਰਨ ਦੀ ਇੱਛਾ ਪ੍ਰਗਟ ਕੀਤੀ ਅਤੇ ਸੁਸਾਇਟੀ ਦੇ ਮੈਂਬਰਾਂ ਸ਼ਸ਼ੀ ਕਾਂਤ, ਰਵੀ ਜੁਨੇਜਾ, ਸੰਦੀਪ ਅਨੇਜਾ, ਰਕੇਸ਼ ਗਿਲਹੋਤਰਾ ਅਤੇ ਅਮ੍ਰਿਤ ਲਾਲ ਕਰੀਰ ਨਾਲ ਸੰਪਰਕ ਕਰਕੇ ਮ੍ਰਿਤਕ ਦੀਆਂ ਅੱਖਾਂ ਦਾਨ ਕਰਨ ਦਾ ਪ੍ਰਸਤਾਵ ਰੱਖਿਆ। ਸੁਸਾਇਟੀ ਦੇ ਸੱਦੇ ਤੇ ਮਾਤਾ ਕਰਤਾਰ ਕੌਰ ਇੰਟਰਨੈਸ਼ਨਲ ਆਈ ਬੈਂਕ ਦੀ ਟੀਮ ਅਜੈ ਸ਼ਰਮਾ ਮੋਨੂੰ ਦੀ ਅਗਵਾਈ ਵਿਚ ਉਨ੍ਹਾਂ ਦੀਆਂ ਅੱਖਾਂ ਦਾਨ ਲਈ ਲੈ ਲਈਆਂ। ਬਾਅਦ ਵਿਚ ਸੁਸਾਇਟੀ ਦੇ ਮੈਂਬਰਾਂ ਨੇ ਮ੍ਰਿਤਕ ਦੀ ਦੇਹਤ ਤੇ ਚਾਦਰ ਪਾਕੇ ਸ਼ਰਧਾਂਜਲੀ ਭੇਂਟ ਕੀਤੀ।ਪ੍ਰਧਾਨ ਸ਼ਸ਼ੀ ਕਾਂਤ ਅਤੇ ਰਵੀ ਜੁਨੇਜਾ ਨੇ ਦੱਸਿਆ ਕਿ ਅੱਜ ਤੱਕ ਸੁਸਾਇਟੀ ਵੱਲੋਂ 315 ਵਿਅਕਤੀਆਂ ਦੀਆਂ ਅੱਖਾਂ ਦਾਨ ਕਰਕੇ 630 ਨੇਤਰਹੀਨਾਂ ਦੇ ਜੀਵਨ ਵਿਚ ਚਾਨਣ ਹੋਇਆ ਹੈ। ਸੁਸਾਇਟੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੱਖਾਂ ਦਾਨ ਨੂੰ ਆਪਣੇ ਪਰਿਵਾਰ ਦੀ ਪਰੰਪਰਾ ਬਣਾਉਣ ਤਾਕਿ ਕਿਸੇ ਦੀ ਅੰਤਿਮ ਦ੍ਰਿਸ਼ਟੀ ਬਣੇ ਕਿਸੇ ਹੋਰ ਦੀ ਪ੍ਰਥਮ ਦ੍ਰਿਸ਼ਟੀ।
ਸੁਸਾਇਟੀ ਦੇ ਪ੍ਰਧਾਨ ਸ਼ਸ਼ੀ ਕਾਂਤ ਅਤੇ ਸਕੱਤਰ ਸੰਦੀਪ ਅਨੇਜਾ ਨੇ ਦੱਸਿਆ ਕਿ ਕਿਸੇ ਵੀ ਮਰੀਜ਼ ਨੂੰ ਕੋਰਨੀਆਂ ਟਰਾਂਸਪਲਾਟ ਦੀ ਜ਼ਰੂਰਤ ਹੋਵੇ ਤਾਂ ਉਹ ਸਰਸਾ ਸਥਿਤ ਅੱਖਾਂ ਦੇ ਹਸਪਤਾਲ ਵਿਚ ਮੁਫ਼ਤ ਕੋਰਨੀਆਂ ਟਰਾਂਸਪਲਾਂਟ ਕਰਨ ਦੀ ਵਿੀ ਵਿਵਸਥਾ ਹੈ।ਸੋਸ਼ਲ ਵੈਲਫੇਅਰ ਸੁਸਾਇਟੀ ਦੇ ਅਹੁੱਦੇਦਾਰਾਂ ਨੇ ਅਪੀਲ ਕੀਤੀ ਹੈ ਕਿ ਕੋਰਨੀਆਂ ਟਰਾਂਸਪਲਾਂਟ ਲਈ ਕਿਸੇ ਵੀ ਮਰੀਜ਼ ਦਾ ਸਾਰਾ ਇਲਾਜ ਮੁਫ਼ਤ ਕਰਵਾਉਣ ਦੀ ਵਿਸ਼ੇਸ਼ ਵਿਵਸਕਾ ਕੀਤੀ ਗਈ ਹੈ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media