Wednesday, March 25, 2026

ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨ ਵਾਲੇ ਵੋਟਰਾਂ ਖਾਸਕਰ ਵਿਦਿਆਰਥੀਆਂ `ਚ ਕਾਫੀ ਚਾਅ

PPN3101201732ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ- ਸੰਧੂ)- 4 ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿੱਚ ਹਿੱਸਾ ਲੈ ਰਹੀਆਂ ਬੇਸ਼ੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੀ ਸਥਿਤੀ ਅਜੇ ਸਾਫ ਤੇ ਸਪੱਸ਼ਟ ਨਹੀਂ ਹੋਈ।ਪਰ ਇੰਨ੍ਹਾਂ ਚੋਣਾਂ ਦੌਰਾਨ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨ ਵਾਲੇ ਵੋਟਰਾਂ ਵਿੱਚ ਕਾਫੀ ਉਤਸ਼ਾਹ ਤੇ ਚਾਅ ਹੈ।ਇਸ ਸਬੰਧ ਵਿੱਚ ਗੁਰੁੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿੱਚ ਉੱਚ ਸਿੱਖਿਆ ਹਾਸਲ ਕਰ ਰਹੇ ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਵਿਦਿਆਰਥੀਆਂ ਨੇ ਇੰਨ੍ਹਾਂ ਚੋਣਾਂ ਸਬੰਧੀ ਆਪਣੀ ਪ੍ਰਤੀਕਿਰਿਆ ਜਾਹਿਰ ਕਰਦਿਆਂ ਕਿਸੇ ਰਾਜਨੀਤਿਕ ਪਾਰਟੀ/ਨੇਤਾ ਦੀ ਬਜਾਏ ਚੰਗੇ ਉਮੀਦਵਾਰ ਨੂੰ ਪਹਿਲ ਦੇਣ ਦੀ ਗੱਲ ਕੀਤੀ ਹੈ।ਵਿਦਿਆਰਥੀ ਰਵਿੰਦਰ ਕੁਮਾਰ, ਅਨਮੋਲ, ਰਿਸ਼ੀ, ਗੁਰਸੇਵਕ ਸਿੰਘ, ਮੇਘਾ ਤੇ ਕਾਜਲਪ੍ਰੀਤ ਆਦਿ ਨੇ ਇੱਕ ਸੁਰ ਵਿੱਚ ਵੱਖ-ਵੱਖ ਪਾਰਟੀਆਂ ਵੱਲੋਂ ਜਾਰੀ ਕੀਤੇ ਚੋਣ ਮਨੋਰਥ ਪੱਤਰ ਤੇ ਅਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੌਰਾਨ ਵਿਦਿਆਰਥੀ ਵਰਗ ਨੂੰ ਨਜ਼ਰ ਅੰਦਾਜ ਕੀਤਾ ਗਿਆ।ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਜਿਹੜੀ ਮਰਜੀ ਸਰਕਾਰ ਸੱਤਾ ਤੇ ਕਾਬਜ਼ ਹੋਏ ਉਨ੍ਹਾਂ ਦੀ ਮੰਗ ਹੈ ਕਿ ਉਹ ਉੱਚ ਸਿੱਖਿਆ ਮਾਮਲੇ ਤੇ ਆਪਣੇ ਸਾਰਥਕ ਤੇ ਸੁਹਿਰਦ ਸੋਚ ਦਾ ਪ੍ਰਗਟਾਵਾ ਕਰੇ ਉਨ੍ਹਾਂ ਕਿਹਾ ਕਿ ਉਚ ਵਿੱਦਿਅੱਕ ਸੰਸਥਾਵਾਂ ਤੇ ਯੂਨੀਵਰਸਿਟੀਆਂ ਦੇ ਵਿੱਚ ਦਾਖਲਾ ਪ੍ਰਣਾਲੀ ਸਰਲ ਤੇ ਸਸਤੀ ਅਤੇ ਮਿਆਰੀ ਕੀਤੀ ਜਾਵੇ।ਉਨ੍ਹਾਂ ਮਹਿੰਗੀ ਵਿੱਦਿਆ ਦੇ ਵਿਸ਼ੇ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਤੇ ਭੱਖਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਹੋਣ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸਮਾਜ ਦੀ ਆਰਥਿਕ ਹਾਲਤ ਵਧੀਆ ਨਹੀਂ ਹੈ।ਇਸ ਲਈ ਫੀਸਾਂ ਤੋਂ ਇਲਾਵਾ ਹੋਸਟਲ ਖਰਚ ਤੇ ਕਈ ਹੋਰ ਪ੍ਰਕਾਰ ਦੀਆਂ ਫੀਸਾਂ ਦੇ ਵਿੱਚ ਕਟੌਤੀ ਸਮੇਂ ਦੀ ਮੰਗ ਹੈ।ਅੰਤ ਵਿੱਚ ਉਨ੍ਹਾਂ ਕਿਹਾ ਕਿ ਉਹ ਉਸ ਸਰਕਾਰ ਦੇ ਪੱਖ ਵਿੱਚ ਹਨ ਜੋ ਵਿਦਿਆਰਥੀਆਂ ਦੇ ਹੱਕਾਂ ਤੇ ਅਧਿਕਾਰਾਂ ਦੀ ਤਰਜ਼ਮਾਨੀ ਕਰ ਸਕੇ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply