ਪਠਾਨਕੋਟ, 31 ਜਨਵਰੀ (ਪੰਜਾਬ ਪੋਸਟ ਬਿਊਰੋ)- ਸਵੀਪ ਪਠਾਨਕੋਟ ਵੱਲੋਂ ਪਲਸ ਪੋਲਿਓ ਅਭਿਆਨ ਅਤੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੇ ਇਸਤੇਮਾਲ ਪ੍ਰਤੀ ਜਾਗਰੂਕ ਕਰਨ ਲਈ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਦਫਤਰ ਵਿਖੇ ਇੱਕ ਸੰਦੇਸ਼ ਲਿਖਿਆ ਪੋਸਟਰ ਜਾਰੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਪੋਸਟਰ ਵਿੱਚ ਦਰਜ ਸੰਦੇਸ਼ ਪਲਸ ਪੋਲਿਓ ਅਭਿਆਨ ਜਿਹੜਾ ਕਿ ਪੋਲਿਓ ਮੁਕਤ ਭਾਰਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਚਲਾਇਆ ਜਾ ਰਿਹਾ ਹੈ। ਉਸ ਦੇ ਨਾਲ ਨਾਲ ਇਹ ਸੁਨੇਹਾ ਵੀ ਦਿੱਤਾ ਗਿਆ ਹੈ ਕਿ ਦੇਸ਼ ਦੀ ਲੋਕਤੰਤਰਕ ਸਿਹਤ ਤੇ ਤੰਦਰੁਸਤੀ ਵਾਸਤੇ ਤੁਹਾਡਾ ਵੋਟ ਬਹੁਤ ਜਰੂਰੀ ਹੈ। 
ਇਸ ਮੌਕੇ ‘ਤੇ ਹਾਜਰ ਨਰੇਸ਼ ਮਹਾਜਨ ਵਧੀਕ ਜਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਇਹ ਸੰਦੇਸ਼ ਉਨ੍ਹਾਂ ਵੱਲੋਂ ਅੰਗ੍ਰੇਜੀ ਵਿੱਚ ਸਵੀਪ ਪਠਾਨਕੋਟ ਤਹਿਤ ਲਿਖਿਆ ਗਿਆ ਹੈ, ਜੋ ਕਿ ਇਸ ਪ੍ਰਕਾਰ ਹੈ “AS TWO DROPS ARE NEEDED FOR POLIO ERADICATION”, “YOUR VOTE IS MUST FOR THE HEALTH OF NATION”. ਉਨ੍ਹਾਂ ਦੱਸਿਆ ਕਿ ਸਵੀਪ ਪਠਾਨਕੋਟ ਵੱਲੋਂ ਜਿੱਥੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੇ ਇਸਤੇਮਾਲ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਪੋਲਿਓ ਮੁਕਤ ਭਾਰਤ ਲਈ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media