ਪਠਾਨਕੋਟ, 31 ਜਨਵਰੀ (ਪੰਜਾਬ ਪੋਸਟ ਬਿਊਰੋ)- ਭਾਰਤ ਚੋਣ ਆਯੋਗ ਦੀਆਂ ਹਦਾਇਤਾਂ ਅਨੁਸਾਰ 4 ਫਰਵਰੀ ਨੂੰ ਕਰਵਾਏ ਜਾ ਰਹੀਆਂ ਵਿਧਾਨ ਸਭਾ ਚੋਣਾਂ 2017 ਵਿੱਚ ਕਿਸੇ ਵੀ ਵਿਅਕਤੀ ਨੂੰ ਮੋਬਾਇਲ ਫੋਨ ਲੈ ਕੇ ਜਾਣ ਦੀ ਆਗਿਆ ਨਹੀਂ ਹੋਵੇਗੀ, ਚੋਣ ਉਮੀਦਵਾਰ ਵੀ ਅਗਰ ਕਿਸੇ ਬੁੱਥ ਤੇ ਜਾਂਦਾ ਹੈ ਤਾਂ ਪੋਲਿੰਗ ਬੂੱਥ ਤੋਂ ਬਾਹਰ ਵਿੱਚ ਆਪਣਾ ਮੋਬਾਇਲ ਆਪਣੀ ਗੱਡੀ ਵਿੱਚ ਹੀ ਛੱਡ ਕੇ ਪੋਲਿੰਗ ਬੂੱਥ ਦੇ ਅੰਦਰ ਜਾਵੇਗਾ ਅਤੇ ਵੋਟਰਾਂ ਨੂੰ ਵੀ ਅਪੀਲ ਹੈ ਕਿ ਕੋਈ ਵੀ ਵਿਅਕਤੀ ਆਪਣਾ ਮੋਬਾਇਲ ਫੋਨ ਨਾਲ ਲੈ ਕੇ ਵੋਟ ਪਾਉਂਣ ਨਹੀਂ ਜਾਵੇਗਾ। ਇਹ ਜਾਣਕਾਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਵਿਧਾਨ ਸਭਾ ਚੋਣਾਂ-2017 ਅਧੀਨ ਆਖਰੀ 72 ਘੰਟਿਆਂ ਦੋਰਾਨ ਕੀਤੇ ਪ੍ਰਬੰਧਾਂ ਦਾ ਜਾਇਜਾ ਲੈਣ ਅਤੇ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਨੋਡਲ ਅਧਿਕਾਰੀਆਂ ਨੂੰ ਦੇਣ ਲਈ ਮਿੰਨੀ ਸਕੱਤਰੇਤ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਕੀਤੀ ਇਕ ਮੀਟਿੰਗ ਦੋਰਾਨ ਦਿੱਤੀ। 
ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਪੁਨੀਤ ਕੁਮਾਰ ਅਬਜਰਬਰ ਜਨਰਲ, ਸੁਨੀਲ ਕੁਮਾਰ ਪੁਲਿਸ ਅਬਜਰਬਰ, ਸੁਮਿਤ ਕੁਮਾਰ ਵਰਮਾ ਖਰਚਾ ਅਬਜਰਬਰ, ਗੁਲਨੀਤ ਸਿੰਘ ਖੁਰਾਨਾ ਐਸ.ਪੀ. ਪਠਾਨਕੋਟ, ਜਗਵਿੰਦਰ ਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲਾ ਚੋਣ ਅਫਸਰ, ਅਸ਼ੋਕ ਕੁਮਾਰ ਸ਼ਰਮਾ ਸਹਾਇਕ ਕਮਿਸ਼ਨਰ ਜਨਰਲ, ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ-ਕਮ- ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ , ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 002-ਭੋਆ, ਸੁਰਿੰਦਰ ਸਿੰਘ ਐਸ.ਡੀ.ਐਮ. ਪਠਾਨਕੋਟ-ਕਮ- ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ ਅਤੇ ਸਮੂਹ ਨੋਡਲ ਅਫਸਰ ਹਾਜ਼ਰ ਸਨ।
ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਨੇ ਨੋਡਲ ਅਫਸਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਜੋ ਲੋਕ ਪੋਲਿੰਗ ਬੁੱਥ ਤੱਕ ਜਾਣ ਤੋਂ ਅਸਮਰਥ ਹਨ ਅਤੇ ਉਨ੍ਹਾਂ ਵੋਟਰਾਂ ਦੇ ਪੋਲਿੰਗ ਬੂੱਥਾਂ ਤੱਕ ਆਉਂਣ ਜਾਣ ਦੀ ਵਿਵਸਥਾ ਭਾਰਤ ਚੋਣ ਆਯੋਗ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਪੋਲਿੰਗ ਬੂੱਥਾਂ ਤੇ ਤੈਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਖਾਣੇ ਦੀ ਵਿਵਸਥਾ ਵੀ ਕੀਤੀ ਗਈ ਹੈ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ ਤਿੰਨੋ ਵਿਧਾਨ ਸਭਾ ਹਲਕਿਆਂ 001-ਸੁਜਾਨਪੁਰ, 002-ਭੋਆ ਅਤੇ 003- ਪਠਾਨਕੋਟ ਵਿੱਚ ਲਗਾਏ ਗਏ ਨੋਡਲ ਅਧਿਕਾਰੀ ਅਤੇ ਰਿਟਰਨਿੰਗ ਅਧਿਕਾਰੀਆਂ ਨੂੰ ਚੋਣਾਂ ਤੋਂ 72 ਘੰਟਿਆਂ ਤੱਕ ਕੀਤੇ ਜਾਣ ਵਾਲੇ ਪ੍ਰਬੰਧਾ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਦਿਆਂ ਹੋਇਆ ਆਪਣੀ ਡਿਊਟੀ ਨਿਭਾਉਣ ।ਉਨ੍ਹਾਂ ਕਿਹਾ ਕਿ ਉਮੀਦਵਾਰ ਨਾਲ ਲਗਾਈ ਗਈ ਸਿਕਊਰਟੀ ਨੂੰ ਵੀ ਪੋਲਿੰਗ ਬੂੱਥ ਦੇ ਗੇਟ ਤੱਕ ਹੀ ਜਾਣ ਦੀ ਆਗਿਆ ਹੋਵੇਗੀ। ਉਨ੍ਹਾਂ ਜਿਲ੍ਹਾ ਸਿੱਖਿਆ ਅਧਿਕਾਰੀ ਨੂੰ ਹਦਾਇਤ ਕਰਦਿਆਂ ਕਿਹਾ ਕਿ 2 ਫਰਵਰੀ ਤੋਂ 4 ਫਰਵਰੀ ਤੱਕ ਜਿਨ੍ਹਾਂ ਸਕੂਲਾਂ ਵਿੱਚ ਪੋਲਿੰਗ ਬੂੱਥ ਬਣਾਏ ਗਏ ਹਨ ਉਥੇ ਪਖਾਨਿਆਂ ਦੀ ਸਫਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਅਗਰ ਕਿਸੇ ਪੋਲਿੰਗ ਬੂੱਥ ਤੇ ਆਦਰਸ਼ ਚੋਣ ਜਾਬਤਾ ਦੀ ਉਲੰਘਣਾ ਹੋ ਰਹੀ ਹੈ ਤਾਂ ਕੋਈ ਵੀ ਵਿਅਕਤੀ ਕੰਟਰੋਲ ਰੂਮ ਦੇ ਟੋਲ ਫ੍ਰੀ ਨੰਬਰ 18001803417 ਤੇ ਜਾਂ ਸਹਾਇਕ ਕਮਿਸ਼ਨਰ(ਜਨਰਲ) ਦੇ ਮੋਬਾਇਲ ਨੰ 9855469563 ਤੇ ਸੂਚਨਾਂ ਦੇ ਸਕਦਾ ਹੈ ਜਾ ਸਿਕਾਇਤ ਦਰਜ਼ ਕਰਵਾ ਸਕਦਾ ਹੈ ਜਿਸ ਤੇ ਮੋਕੇ ਤੇ ਹੀ ਕਾਰਵਾਈ ਕੀਤੀ ਜਾਵੇਗੀ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media