
ਤਸਵੀਰ- ਅਵਤਾਰ ਸਿੰਘ ਕੈਂਥ
ਬਠਿੰਡਾ, 15 ਜੂਨ (ਜਸਵਿੰਦਰ ਸਿੰਘ ਜੱਸੀ)- ਸ਼ਹਿਰ ਬਠਿੰਡਾ ਅੰਦਰ ਚੱਲ ਰਹੇ ਧਾਰਮਿਕ ਦੀਵਾਨਾਂ ਦੀ ਲੜੀ ‘ਚ ਭਾਈ ਸਾਹਿਬ ਸਿੰਘ ਸਾਹਬਾਦ ਮਾਰਕੰਡਾ ਵੱਲੋਂ ਸੰਗਤਾਂ ਨੂੰ ਜੋ ਗੁਰਮਤਿ ਅਤੇ ਬਾਣੀ ਦੀ ਸ਼ੁੱਧ ਵਿਆਖਿਆ ਬਾਰੇ ਸਮਾਗਮ ਪਿਛਲੇ ਦਿਨਾਂ ਤੋਂ ਗੁਰਦੁਆਰਾ ਸਾਹਿਬ ਟਿਕਾਣਾ ਭਾਈ ਜਗਤਾ ਜੀ ਵਿਖੇ ਚੱਲ ਰਹੇ ਸਨ, ਜਿਸ ਵਿਚ ਗਿਆਨੀ ਸਾਹਿਬ ਸਿੰਘ ਜੀ ਵਲੋਂ ਰਹਰਾਸਿ ਸਾਹਿਬ, ਸੋਹਿਲਾ ਅਤੇ ਪੰਜ ਖੰਡ-ਬ੍ਰਹਮੰਡਾਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਭਾਈ ਸਾਹਿਬ ਸਿੰਘ ਛੇ ਦਿਨਾਂ ਦੇ ਸ਼ੁੱਧ ਬਾਣੀ ਦੇ ਸਮਾਗਮਾਂ ਵਿਚ ਇਲਾਕੇ ਦੀਆਂ ਸੰਗਤਾਂ ਵਲੋਂ ਭਾਰੀ ਗਿਣਤੀ ਵਿਚ ਸ਼ਿਰਕਤ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਹਰ ਗੁਰਸਿੱਖ ਦੀ ਇਹੀ ਕੋਸ਼ਿਸ਼ ਰਹਿੰਦੀ ਸੀ ਕਿ ਕਿਤੇ ਸ਼ੁੱਧਂ ਬਾਣੀ ਸਿੱਖਣ ਦਾ ਲਾਹਾ ਲੈਣ ਤੋਂ ਵਾਂਝੇ ਨਾ ਰਹਿ ਜਾਈਏ। ਅੰਤਿਮ ਦਿਨੀ ਗਿਆਨੀ ਸਾਹਿਬ ਸਿੰਘ ਦਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਮੂਹ ਮੈਂਬਰਾਂ ਚਰਨਜੀਤ ਸਿੰਘ, ਵੀਰਦਵਿੰਦਰ ਸਿੰਘ, ਸੁਖਦੇਵ ਸਿੰਘ,ਮੁੱਖ ਸੇਵਾਦਾਰ ਅਵਤਾਰ ਸਿੰਘ ਅਤੇ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਪ੍ਰਧਾਨ ਮਹੇਸ਼ਇੰਦਰ ਸਿੰਘ ਅਤੇ ਸ੍ਰੀ ਗੁਰੂ ਅਮਰਦਾਸ ਜੀ ਸਮਾਜ ਸੇਵਾ ਸੰਸਥਾ ਦੇ ਪ੍ਰਧਾਨ ਭਾਈ ਬਿਕਰਮ ਸਿੰਘ ਧਿੰਗੜ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸੰਗਤਾਂ ਲਈ ਹਰ ਰੋਜ਼ ਸ਼ਾਮ ਦੇ ਦੀਵਾਨਾਂ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਂਦਾ ਸੀ।
Punjab Post Daily Online Newspaper & Print Media