ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਅੰਮ੍ਰਿਤਸਰ ਬਾਰ ਕੌਂਸਲ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਸਮਰਥਨ ਦਾ ਐਲਾਨ ਕੀਤਾ ਗਿਆ।ਬਾਰ ਕੌਂਸਲ ਦੇ ਪ੍ਰਧਾਨ ਪ੍ਰਦੀਪ ਸੈਣੀ ਦੀ ਅਗਵਾਈ ਵਿਚ ਅੰਮ੍ਰਿਤਸਰ ਦੇ ਵਕੀਲਾਂ ਨੇ ਇਹ ਐਲਾਨ ਕੀਤਾ।ਬਾਰ ਕੌਂਸਲ ਵੱਲੋਂ ਪ੍ਰਧਾਨ ਪ੍ਰਦੀਪ ਸੈਣੀ ਨੇ ਕਿਹਾ ਕਿ ਦੇਸ਼ ਦੀ ਵਾਗਡੋਰ ਨੌਜਵਾਨਾਂ ਦੇ ਹੱਥ ਆਉਣੀ ਚਾਹੀਦੀ ਹੈ ਜੋ ਇਕ ਨਵੇ ਜੋਸ਼ ਤੇ ਨਵੇਂ ਵਿਚਾਰਾਂ ਨਾਲ ਦੇਸ਼ ਦੀਆਂ ਸਮਸਿਆਵਾਂ ਦਾ ਹੱਲ ਕੱਢ ਸਕਣ। ਗੁਰਜੀਤ ਸਿੰਘ ਔਜਲਾ ਨੌਜਵਾਨ ਹਨ ਤੇ ਉਹ ਨਵੇਂ ਜੋਸ਼ ਨਾਲ ਦੇਸ਼ ਦੀ ਸੇਵਾ ਲਈ ਮੈਦਾਨ ਵਿਚ ਉਤਰੇ ਹਨ। ਉਨ੍ਹਾਂ ਕਿਹਾ ਕਿ ਗੁਰਜੀਤ ਸਿੰਘ ਔਜਲਾ ਵਿਚ ਕੰਮ ਕਰਨ ਦੀ ਊਰਜਾ ਤੇ ਸਮਰਥਾ ਹੈ।
ਸੈਣੀ ਨੇ ਗੁਰਜੀਤ ਸਿੰਘ ਔਜਲਾ ਨੂੰ ਮੈਦਾਨ ਵਿਚ ਉਤਾਰੇ ਜਾਣ ’ਤੇ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦਾ ਧੰਨਵਾਦ ਕੀਤਾ।ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਦੇ ਮਨ ਵਿਚ ਅੰਮ੍ਰਿਤਸਰ ਲਈ ਕੁੱਝ ਨਵੇਂ ਸੁਪਨੇ ਹਨ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਨੂੰ ਅਤਿ ਸੁੰਦਰ ਸ਼ਹਿਰਾਂ ਵਿਚ ਸ਼ਾਮਲ ਕਰਨਾ, ਅੰਮ੍ਰਿਤਸਰ ਨੂੰ ਹਰ ਪਖੋਂ ਨਮੂਨੇ ਦਾ ਸ਼ਹਿਰ ਬਨਾਉਣਾ ਉਨ੍ਹਾਂ ਦਾ ਖੁਆਬ ਹੈ ਤੇ ਇਹ ਖੁਆਬ 11 ਮਾਰਚ ਤੋਂ ਬਾਅਦ ਹਕੀਕਤ ਵਿੱਚ ਬਦਲ ਜਾਏਗਾ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media