ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਐਸਕੇ ਅਗਰਵਾਲ ਜਿਲ੍ਹਾਂ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਲੱਛਮਣ ਸਿੰਘ ਮਾਣਯੋਗ ਵਧੀਕ ਜਿਲ੍ਹਾਂ ਅਤੇ ਸੈਸ਼ਨਜ ਜ਼ੱਜ ਫਾਜ਼ਿਲਕਾ ਦੀ ਅਗੁਵਾਈ ਵਿਚ 11 ਫਰਵਰੀ 2017 ਨੂੰ ਫਾਜ਼ਿਲਕਾ, ਅਬੋਹਰ ਅਤੇ ਜਾਲਾਲਬਾਦ ਵਿਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਹਰ ਤਰ੍ਹਾਂ ਦੇ ਮਸਲੇ ਲਗਾਏ ਜਾ ਸਕਦੇ ਹਨ।ਜਾਣਕਾਰੀ ਦਿੰਦਿਆਂ ਕੇਕੇ ਬਾਂਸਲ ਸਕੱਤਰ ਜਿਲ੍ਹਾਂ ਕਾਨੂੰਨੀ ਸੇਵਾਵਾ ਅਥਾਰਟੀ ਫਾਜ਼ਿਲਕਾ ਨੇ ਕਿਹਾ ਕਿ ਇਨ੍ਹਾਂ ਲੋਕ ਅਦਾਲਤਾਂ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਨ੍ਹਾਂ ਲੋਕਾ ਦੇ ਸਮੇ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ।ਲੋਕ ਅਦਾਲਤ ਰਾਹੀਂ ਦੋਨੋ ਪਾਰਟੀਆਂ ਵਿਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿਚ ਫੈਸਲਾ ਕਰਵਾਕੇ ਵੱਧ ਤੋਂ ਵੱਧ ਲਾਭ ਉਠਾਉਣ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media