Sunday, March 29, 2026

ਕਾਲੇ ਦਿਨ ਖਤਮ ਹੋ ਚੁੱਕੇ ਹਨ ’ਤੇ ਇਕ ਨਵੀਂ ਸਵੇਰ ਚੜ੍ਹਨ ਵਾਲੀ ਹੈ- ਔਜਲਾ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਰੋਡ ਸ਼ੋਅ ਕਰਕੇ ਅੰਮ੍ਰਿਤਸਰ ਵਾਸੀਆਂ ਨੂੰ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ।ਔਜਲਾ ਨੇ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਵਿਧਾਨ ਸਭਾ ਹਲਕਾ ਕੇਂਦਰੀ ਵਿਚ ਓਮ ਪ੍ਰਕਾਸ਼ ਸੋਨੀ, ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਗਰਸ ਦੀ ਟਿਕਟ ’ਤੇ ਚੋਣ ਲੜ ਰਹੇ ਇੰਦਰਬੀਰ ਸਿੰਘ ਬੁਲਾਰੀਆ ਦੇ ਹੱਕ ਵਿਚ ਰੋਡ ਸ਼ੋਅ ਕੀਤਾ।PPN0202201703

ਔਜਲਾ ਨੇ ਕਾਂਗਰਸ ਦਿਹਾਤੀ ਦੇ ਦਫਤਰ ਤੋਂ ਨਹਿਰੂ ਸ਼ਾਪਿੰਗ ਕੰਪਲੈਕਸ ਤੱਕ ਇਕ ਹੋਰ ਵੱਖਰਾ ਰੋਡ ਸ਼ੋਅ ਕਰ ਅੰਮ੍ਰਿਤਸਰ ਵਾਸੀਆਂ ਨੂੰ ਕਾਂਗਰਸ ਦੇ ਹੱਕ ਵਿਚ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ।ਠਾਠਾਂ ਮਾਰਦੇ ਇੰਨ੍ਹਾਂ ਰੋਡ ਸ਼ੋਅ ਨੂੰ ਦੇਖ ਕੇ ਲੱਗਦਾ ਸੀ ਕਿ ਜਿਵੇਂ ਸਾਰਾ ਸ਼ਹਿਰ ਹੀ ਇੰਨ੍ਹਾਂ ਵਿਚ ਸ਼ਾਮਲ ਹੋ ਕੇ ਕਾਂਗਰਸ ਦੇ ਹੱਕ ਵਿਚ ਨਿਤਰ ਆਇਆ ਹੋਵੇ।ਰੋਡ ਸ਼ੋਅ ਦੋਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਗੁਰਜੀਤ ਔਜਲਾ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਕਾਂਗਰਸ ਹੀ ਕਰ ਸਕਦੀ ਹੈ।ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਜੱਥੇਦਾਰਾਂ ਨੇ ਪੰਜਾਬ ਵਿਚ ਨੋਜਵਾਨਾਂ ਨੂੰ ਚਿੱਟਾ ਲਾ ਕੇ ਨਸਲਕੁਸ਼ੀ ਕੀਤੀ ਹੈ ਜਿਸ ਲਈ ਇਤਿਹਾਸ ਅਕਾਲੀਆਂ ਨੂੰ ਕਦੇ ਮੁਆਫ ਨਹੀ ਕਰੇਗਾ।ਹੁਣ 4 ਫਰਵਰੀ ਨੂੰ ਇੱਕ ਇੱਕ ਨੌਜਵਾਨ ਦੀ ਮੌਤ ਦਾ ਬਦਲਾ ਲੈਣ ਲਈ ਪੰਜਾਬੀ ਕਾਂਗਰਸ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਪੈਰਾਂ ’ਤੇ ਖੜਾ ਕਰਨ ਲਈ ਦਿਨ ਰਾਤ ਮਿਹਨਤ ਕਰਨ ਦੀ ਲੋੜ ਹੈ। ਕੈਪਟਨ ਅਮਰਿੰਦਰ ਸਿੰਘ ਮੁਖ ਮੰਤਰੀ ਵਜੋਂ ਤੇ ਮੈਂ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਵਜੋਂ ਦਿਨ ਰਾਤ ਪੰਜਾਬੀਆਂ ਦੀ ਸੇਵਾ ਵਿਚ ਹਾਜ਼ਰ ਰਹਾਂਗੇ।ਔਜਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਕੋਲ ਪੰਜਾਬ ਦੀ ਤਰੱਕੀ ਲਈ ਕਈ ਪ੍ਰੋਗਰਾਮ ਹਨ ਜਦ ਕਿ ਅਕਾਲੀ ਦਲ ਦੇ ਕੋਲ ਇਕ ਪ੍ਰੋਗਰਾਮ ਪੰਜਾਬ ਨੂੰ ਲੁੱਟਣਾ ਕੁੱਟਣਾ ਤੇ ਨੋਜਵਾਨਾਂ ਨੂੰ ਨਸ਼ਿਆਂ ’ਤੇ ਲਗਾਉਣਾ ਹੈ।
ਉਨ੍ਹਾਂ ਆਮ ਆਦਮੀ ਪਾਰਟੀ ’ਤੇ ਵਰਦਿਆਂ ਕਿਹਾ ਕਿ ਕਈ ਬਾਹਰੀ ਲੋਕ ਪੰਜਾਬ ’ਤੇ ਰਾਜ ਕਰਨ ਦਾ ਸੁਪਨਾ ਲੈ ਕੇ ਪੰਜਾਬ ਵਿਚ ਲੋਕਾਂ ਨੂੰ ਸਬਜ਼ਬਾਗ ਦਿਖਾ ਰਹੇ ਹਨ ਜਦ ਕਿ ਪੰਜਾਬੀ ਭਲੀ ਭਾਂਤ ਜਾਣਦੇ ਹਨ ਕਿ ਜੋ ਲੋਕ ਦਿੱਲੀ ਵਿਚ ਕੁਝ ਨਹੀਂ ਕਰ ਸਕੇ ਉਹ ਪੰਜਾਬ ਵਿਚ ਕੀ ਕਰ ਲੈਣਗੇ। ਇਹ ਲੋਕ 3 ਫਰਵਰੀ ਤੋ ਬਾਅਦ ਲੱਭਣੇ ਔਖੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਹੈ ਤੇ ਜੋ ਲੋਕ ਇਸ ਭੁਲੇਖੇ ਵਿਚ ਹਨ ਕਿ ਪੰਜਾਬ ਕਿਸੇ ਬਾਹਰੀ ਵਿਅਕਤੀ ਨਾਲ ਹੈ ਉਹ ਮਨ ਵਿਚੋਂ ਇਹ ਭਰਮ ਕੱਢ ਦੇਣ ਕਿਉਂਕਿ ਪੰਜਾਬੀ ਹਮੇਸ਼ਾ ਸੱਚ ਨਾਲ ਖੜੇ ਹੁੰਦੇ ਹਨ।
ਉਨ੍ਹਾਂ ਕਿਹਾ ਕਿ 11 ਮਾਰਚ ਤੋਂ ਬਾਅਦ ਪੰਜਾਬ ਦੀ ਗਿਣਤੀ ਖੁਸ਼ਹਾਲ ਰਾਜਾਂ ਵਿਚ ਹੋਵੇਗੀ।ਕਾਂਗਰਸ ਸਰਕਾਰ ਰਾਜ ਦੇ ਬਹੁਪੱਖੀ ਵਿਕਾਸ ਲਈ ਵਚਨਬੱਧਤਾ ਨਾਲ ਕੰਮ ਕਰੇਗੀ। ਅੰਮ੍ਰਿਤਸਰ ਦਾ ਵਿਕਾਸ ਕਰਨ ਦਾ ਜਿੰਮਾ ਉਨ੍ਹਾਂ ਸਿਰ ਹੈ ਤੇ ਅੰਮ੍ਰਿਤਸਰ ਨੂੰ ਵਿਸ਼ਵ ਪੱਧਰ ਦਾ ਸੁੰਦਰ ਸ਼ਹਿਰ ਬਨਾਉਣ ਤੋਂ ਹੁਣ ਕੋਈ ਨਹੀਂ ਰੋਕ ਸਕਦਾ।ਇਸ ਦੇ ਨਾਲ ਨਾਲ ਅੰਮ੍ਰਿਤਸਰ ਵਿਚ ਖੇਤੀ ਪੈਦਾਵਾਰ ਅਤੇ ਖੇਤੀ ਵਿਭਿੰਨਤਾ ਅਤੇ ਨਿਰਯਾਤ ਸਹੂਲਤ ਲਈ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ।  ਉਨ੍ਹਾਂ ਕਿਹਾ ਕਿ ਕਾਲੇ ਦਿਨ ਖਤਮ ਹੋ ਚੁੱਕੇ ਹਨ ਤੇ ਇਕ ਨਵੀ ਸਵੇਰ ਚੜ੍ਹਨ ਵਾਲੀ ਹੈ।ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਭਵਿੱਖ ਲਈ 4 ਫਰਵਰੀ ਨੂੰ ਕਾਂਗਰਸ ਦੇ ਹੱਕ ਵਿਚ ਵੋਟਾਂ ਪਾਓ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply