ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਪਰਮਜੀਤ ਸਿੰਘ ਜੀ ਦੀ ਪ੍ਰਧਾਨਗੀ ਹੇਠ ਸਮੇਤ ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀਮਤੀ ਅਮਿਤਾ ਸਿੰਘ ਵੱਲੋਂ ਚਿਲਡਰਨ ਹੋਮ ਬਠਿੰਡਾ ਵਿਖੇ ਬਸੰਤ ਪੰਚਮੀ ਦੇ ਤਿਉਹਾਰ ਮਨਾਇਆ ਗਿਆ ਜਿਥੇ ਪੰਜਾਬ ਸਰਕਾਰ ਦੁਆਰਾ ਬੇ-ਸਹਾਰਾ ਅਤੇ ਅਨਾਥ ਬੱਚਿਆ ਨੂੱ ਰੱਖਿਆ ਹੋਇਆ ਹੈ।
ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਪਰਮਜੀਤ ਸਿੰਘ ਅਤੇ ਉਨ੍ਹਾਂ ਪਤਨੀ ਮਿਸ ਸੋਨੀਆ ਵੱਲੋਂ ਬੱਚਿਆ ਨੂੰ ਪਤੰਗਾਂ, ਮਠਿਆਈਆਂ, ਚੋਕਲੇਟਸ ਅਤੇ ਗੁਬਾਰੇ ਆਦਿ ਵੰਡੇ ਗਏ ਤਾਂ ਜੋ ਉਹ ਵੀ ਬਸੰਤ ਪੰਚਮੀ ਦਾ ਤਿਉਹਾਰ ਮਨਾ ਸਕਣ।ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਨੇ ਬੱਚਿਆਂ ਦੇ ਨਾਲ ਪਤੰਗ ਵੀ ਚੜ੍ਹਾਏ ਅਤੇ ਸੁਪਰਡੈਂਟ ਚਿਲਡਰਨ ਹੋਮ ਬਠਿੰਡਾ ਨਵੀਨ ਗੱਡਵਾਲ ਵੀ ਮੌਕੇ ਤੇ ਹਾਜ਼ਰ ਰਹੇੇ। ਉਨ੍ਹਾ ਨੇ ਬੱਚਿਆ ਨੂੰ ਆਪਣੀ ਨਿਗਰਾਨੀ ਹੇਠ ਖੁਸ਼ੀ ਨਾਲ ਇਸ ਤਿਉਹਾਰ ਮਨਾਉਣ ਲਈ ਕਿਹਾ ਅਤੇ ਉਨ੍ਹਾਂ ਨੇ ਨਾਲ ਹੀ ਬਸੰਤ ਪੰਚਮੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ।ਉਨ੍ਹਾਂ ਦੁਆਰਾ ਬੱਚਿਆਂ ਨੂੰ ਮਿਹਨਤ ਨਾਲ ਪੜਾਈ ਕਰਨ ਲਈ ਉਤਸ਼ਾਹਿਤ ਕੀਤਾ। ਕਿਉਂਕਿ ਉਨ੍ਹਾਂ ਦੇ ਫਾਈਨਲ ਪੇਪਰ ਅੱਗੇ ਆ ਰਹੇ ਹਨ।ਬੱਚਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਅਤੇ ਡਿਊਟੀਜ਼ ਬਾਰੇ ਵੀ ਜਾਣਕਾਰੀ ਦਿੱਤੀ।
Punjab Post Daily Online Newspaper & Print Media