Monday, March 30, 2026

ਪੋਲਿੰਗ ਬੂਥਾਂ `ਤੇ ਹਥਿਆਰ, ਮੋਬਾਇਲ ਫੋਨ ਅਤੇ ਵਾਇਰਲੈਸ ਆਦਿ ਲੈ ਜਾਣ `ਤੇ ਰੋਕ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਪੰਜਾਬ ਵਿਧਾਨ ਸਭਾ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਜਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਚੋਣ ਅਧਿਕਾਰੀ-ਕਮ-ਜਿਲ੍ਹਾ ਮੈਜਿਸਟਰੇਟ ਡਾ: ਬਸੰਤ ਗਰਗ ਨੇ ਸਾਰੇ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਘੇਰੇ ਦੇ ਅੰਦਰ ਹਰੇਕ ਤਰ੍ਹਾਂ ਦੇ ਹਥਿਆਰ, ਮੈਗਾ ਫੋਨ ਜਾਂ ਲਾਊਡ ਸਪੀਕਰ, ਮੋਬਾਇਲ ਫੋਨ ਜਾ ਵਾਇਰਲੈਸ ਲੈ ਜਾਣ ਦੀ ਸਖ਼ਤ ਮਨਾਹੀ ਕੀਤੀ ਹੈ।Basant garg

ਇਸ ਤੋਂ ਇਲਾਵਾ ਜਿਲ੍ਹਾ ਮੈਜਿਸਟਰੇਟ ਨੇ ਚੋਣਾ ਅਮਨ ਪੂਰਵਕ ਅਤੇ ਬਿਨਾਂ ਕਿਸੇ ਡਰ ਦੇ ਮੁਕੰਮਲ ਕਰਵਾਉਣ ਲਈ 2 ਫਰਵਰੀ ਸ਼ਾਮ 5 ਵਜੇ ਤੋਂ ਬਾਅਦ 4 ਫਰਵਰੀ ਵੋਟਾਂ ਖ਼ਤਮ ਹੋਣ ਤੱਕ ਕਿਸੇ ਵੀ ਰਾਜਨੀਤਕ ਪਾਰਟੀ ਵੱਲੋਂ ਜਨਤਕ ਥਾਵਾਂ ਉੱਤੇ ਮੀਟਿੰਗਾਂ ਰੈਲੀਆਂ ਕਰਨ ਅਤੇ ਪੋਲਿੰਗ ਖ਼ਤਮ ਹੋਣ ਤੱਕ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਲਾਊਡ ਸਪੀਕਰ ਦੀ ਵਰਤੋਂ ਤੇ ਰੋਕ ਲੱਗਾ ਦਿੱਤੀ ਹੈ।ਇਹ ਹੁਕਮ ਘਰ-ਘਰ ਜਾ ਕੇ ਪ੍ਰਚਾਰ ਕਰਨ ਉੱਤੇ ਲਾਗੂ ਨਹੀਂ ਹੋਵੇਗਾ ਪਰ ਉਕਤ ਸਮੇਂ ਦੌਰਾਨ ਲਾਊਡ ਸਪੀਕਰਾਂ ਉੱਤੇ ਪੂਰੀ ਪਾਬੰਦੀ ਰਹੇਗੀ।
ਡਾ: ਗਰਗ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦੇ ਅਗਨ ਸ਼ਾਸ਼ਤਰ, ਵਿਸਫੋਟਕ ਪਦਾਰਥ, ਜਲਨਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਟਕੂਵੇ, ਬਰਛੇ, ਛੂਰੇ ਆਦਿ ਸ਼ਾਮਿਲ ਹਨ ਲੈ ਕੇ ਚੱਲਣ ਉੱਤੇ ਮੁਕੰਮਲ ਪਾਬੰਦੀ ਲਗਾਈ ਹੈ।ਇਹ ਹੁਕਮ ਫੌਜ, ਪੈਰਾਮਿਲਟਰੀ ਫੋਰਸ ਅਤੇ ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।
ਇਸ ਤੋਂ ਇਲਾਵਾ ਜਿਲ੍ਹਾ ਮੈਜਿਸਟਰੇਟ ਡਾ: ਗਰਗ ਨੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਸਬੰਧਤ ਹਲਕੇ ਦੇ ਵੋਟਰ ਤੋਂ ਬਿਨਾਂ ਕਿਸੇ ਵੀ ਵਿਅਕਤੀ ਦੇ ਰਹਿਣ ਉੱਤੇ ਵੀ ਪਾਬੰਦੀ ਲਗਾਈ ਹੈ।ਇਹ ਹੁਕਮ 2 ਫਰਵਰੀ ਸ਼ਾਮ 5 ਵਜੇ ਤੋਂ ਲੈ ਕੇ 4 ਫਰਵਰੀ ਵੋਟਾਂ ਖ਼ਤਮ ਹੋਣ ਤੱਕ ਲਾਗੂ ਰਹੇਗਾ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply