Monday, March 30, 2026

ਵਿਸ਼ਵੀਕਰਨ ਤੇ ਪੰਜਾਬੀ ਸਭਿਆਚਾਰ-ਵਿਸ਼ੇ ’ਤੇ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ ਕਰਵਾਇਆ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਮਾਣਯੋਗ ਵਾਈਸ ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ ‘‘ਵਿਸ਼ਵੀਕਰਨ ਅਤੇ ਪੰਜਾਬੀ ਸਭਿਆਚਾਰ’’ ਵਿਸ਼ੇ ’ਤੇ ਕਰਵਾਇਆ ਗਿਆ।ਇਸ ਸਮਾਗਮ ਵਿਚ ਯੂਨੀਵਰਸਿਟੀ ਦੇ ਡਾਇਰੈਕਟਰ ਰਿਸਰਚ ਡਾ. ਟੀ.ਐਸ.ਬੈਨੀਪਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ ਵਿਚ ਡਾ. ਨਾਹਰ ਸਿੰਘ ਪ੍ਰੋਫ਼ੈਸਰ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਮੁੱਖ ਵਕਤਾ ਵਜੋਂ ਹਾਜ਼ਰ ਸਨ। ਆਰੰਭ ਵਿਚ ਵਿਭਾਗ ਦੇ ਮੁਖੀ ਪ੍ਰੋਫ਼ੈਸਰ ਡਾ. ਰਮਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਭਾਸ਼ਣ ਕੋਆਰਡੀਨੇਟਰ ਡਾ. ਦਰਿਆ ਨੇ ਸਰਦਾਰਨੀ ਬਲਬੀਰ ਕੌਰ ਬਰਾੜ ਅਤੇ ਮੁੱਖ ਭਾਸ਼ਣ ਦੇ ਵਿਸ਼ੇ ਨਾਲ ਮੁਢਲੀ ਜਾਣ-ਪਛਾਣ ਕਰਵਾਈ। ਡਾ. ਨਾਹਰ ਸਿੰਘ ਨੇ ਵਿਸ਼ਵੀਕਰਨ ਤੇ ਪ੍ਰਸੰਗ ਵਿਚ ਪੰਜਾਬੀ ਸਭਿਆਚਾਰ ਵਿਚ ਵਾਪਰ ਰਹੀਆਂ ਤਬਦੀਲੀਆਂ ਦਾ ਬੜੀ ਬਾਰੀਕੀ ਨਾਲ ਵਿਸ਼ਲੇਸ਼ਣ ਕੀਤਾ। ਉਨ੍ਹਾਂ ਕਿਹਾ ਕਿ ਵਿਸ਼ਵੀਕਰਨ ਦੇ ਅਸਰ ਹੇਠ ਵਾਪਰੀਆਂ ਆਰਥਿਕ ਤਬਦੀਲੀਆਂ ਨੇ ਪੰਜਾਬੀ ਸਮਾਜ ਸਭਿਆਚਾਰ ਸਾਹਮਣੇ ਵੱਡੀਆਂ ਚਣੌਤੀਆਂ ਪੈਦਾ ਕੀਤੀਆਂ ਹਨ, ਜਿਸ ਕਾਰਨ ਪੰਜਾਬੀ ਬੰਦੇ ਦੀ ਮਾਨਸਿਕਤਾ ਖੰਡਿਤ ਹੋ ਰਹੀ ਹੈ ਅਤੇ ਕਦਰਾਂ ਕੀਮਤਾਂ ਬਦਲ ਰਹੀਆਂ ਹਨ। ਮੁੱਖ ਮਹਿਮਾਨ ਡਾਇਰੈਕਟਰ ਰਿਸਰਚ ਡਾ. ਟੀ.ਐਸ ਬੈਨੀਪਾਲ ਨੇ ਆਪਣੇ ਪ੍ਰਧਾਨਗੀ ਸ਼ਬਦਾਂ ਵਿਚ ਕਿਹਾ ਕਿ ਵਿਸ਼ਵੀਕਰਨ ਦਾ ਪ੍ਰਭਾਵ ਹਰ ਵਰਗ ਅਤੇ ਹਰ ਵਰਤਾਰੇ ਨੂੰ ਪ੍ਰਭਾਵਿਤ ਕਰਦਾ ਹੈ; ਪਰੰਤੂ ਅਜਿਹੇ ਸਮੇਂ ਅਤੇ ਸਥਿਤੀ ਵਿਚ ਸੁਚੇਤ ਹੋਣ ਦੀ ਜ਼ਰੂਰਤ ਹੈ।ਇਸ ਮੌਕੇ ਵਿਭਾਗ ਦੇ ਅਧਿਆਪਕ ਡਾ. ਦਰਿਆ ਦੀ ਖੋਜ-ਪੁਸਤਕ ਲੋਕਧਾਰਾ ਅਧਿਐੈਨ : ਵਿਭਿੰਨ ਪਾਸਾਰ ਲੋਕ ਅਰਪਿਤ ਕੀਤੀ ਗਈ। ਆਖਿਰ ਵਿਚ ਵਿਭਾਗ ਦੇ ਸੀਨੀਅਰ ਪ੍ਰੋਫ਼ੈਸਰ ਡਾ. ਹਰਿਭਜਨ ਸਿੰਘ ਭਾਟੀਆ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਭਾਗ ਦੇ ਪ੍ਰੋਫ਼ੈਸਰ ਡਾ. ਕਵਲਜੀਤ ਕੌਰ ਜੱਸਲ, ਡਾ. ਮਨਜਿੰਦਰ ਸਿੰਘ ਅਤੇ ਡਾ. ਬਲਜੀਤ ਕੌਰ ਰਿਆੜ ਤੋਂ ਇਲਾਵਾ ਡਾ. ਗੁਰਮੀਤ ਸਿੰਘ, ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ, ਖੋਜ ਵਿਦਿਆਰਥੀ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply