Thursday, March 26, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਲੱਗਾ ਖੂਨਦਾਨ ਕੈਂਪ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ)- ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ (ਅੰਮ੍ਰਿਤਸਰ) ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਡਾ. ਅਜਾਇਬ ਸਿੰਘ ਬਰਾੜ ਦੀ ਯੋਗ ਰਹਿਨੁਮਾਈ ਅਤੇ ਕਾਲਜ ਦੇ ਪ੍ਰਿੰਸੀਪਲ ਡਾ.ਧਰਮਜੀਤ ਸਿੰਘ ਦੀ ਅਗਵਾਈ ਵਿਚ ਕਾਲਜ ਦੀ ਰੈੱਡ ਰਿਬਨ ਕਲੱਬ ਅਤੇ ਐਨ.ਐਸ.ਐਸ. ਦੇ ਕੋਆਰਡੀਨੇਟਰ ਡਾ.ਰੁਪਿੰਦਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਾਲਜ ਵਿਖੇ ਬਲੱਡ ਬੈਂਕ, ਗੁਰੂ ਨਾਨਕ ਦੇਵ ਹਸਪਤਾਲ,ਅੰਮ੍ਰਿਤਸਰ ਦੁਆਰਾ ਖੂਨਦਾਨ ਕੈਂਪ ਲਗਵਾਇਆ ਗਿਆ।PPN0202201714

ਕਾਲਜ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਖੂਨਦਾਨ ਦੀ ਮਹੱੱਤਤਾ ਬਾਰੇ ਦੱਸਦਿਆਂ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ।ਉਹਨਾਂ ਨੇ ਕਿਹਾ ਕਿ ਖੂਨਦਾਨ ਹੋਰਨਾਂ ਦਾਨਾਂ ਨਾਲੋਂ ਇਕ ਬਹੁਤ ਵੱਡਾ ਦਾਨ ਹੈ, ਜਿਸ ਵਿਚ ਸਾਨੂੰ ਸਾਰਿਆਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਪਿੰਗਲਵਾੜਾ ਅੰਮ੍ਰਿਤਸਰ ਦੇ ਸਰਪਰਸਤ ਡਾ. ਇੰਦਰਜੀਤ ਕੌਰ ਉਚੇਚੇ ਤੋਰ ਤੇ ਇਸ ਮੌਕੇ ਤੇ ਕਾਲਜ ਵਿਖੇ ਪਹੁੰਚੇ।ਉਹਨਾਂ ਨੇ ਵੀ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਲਈ ਉਤਸ਼ਾਹਿਤ ਕੀਤਾ।ਉਹਨਾਂ ਨੇ ਕਿਹਾ ਕਿ ਹਰ ਇਕ ਵਿਦਿਆਰਥੀ ਜੋ ਸ਼ਰੀਰਕ ਤੌਰ ਤੇ ਰਿਸ਼ਟ ਪੁਸ਼ਟ ਹੈ, ਇਸ ਦਾਨ ਵਿੱਚ ਹਿਸਾ ਪਾ ਸਕਦਾ ਹੈ। ਇਸ ਸਮੇਂ ਕਾਲਜ ਦੇ ਵੱਖ ਵੱਖ ਵਿਭਾਗਾਂ ਨਾਲ ਸੰਬੰਧਤ 125 ਵਿਦਿਆਰਥੀਆਂ ਨੇ ਖੂਨਦਾਨ ਕੀਤਾ ।ਇਸ ਸਮੇਂ ਹੋਰਨਾਂ ਤੋਂ ਇਲਾਵਾ ਕਾਲਜ ਦੇ ਪੋ੍. ਡਾ.ਨਿਸ਼ਾ ਛਾਬੜਾ, ਡਾ. ਮਨਜੀਤ ਕੌਰ, ਡਾ. ਜਤਿੰਦਰ ਕੌਰ, ਪੋ੍ਰ. ਪੁਨੀਤ ਕੌਰ ਰੰਧਾਵਾ, ਪੋ੍. ਸੁਖਮਨਿੰਦਰ ਪਾਲ ਸਿੰਘ, ਡਾ. ਜੇ.ਪੀ ਸਿੰਘ, ਪੋ੍. ਸੋਨਿਕਾ ਠਾਕੁਰ, ਪੋ੍. ਅਮਾਨਤ ਮਸੀਹ ਆਦਿ ਵੀ ਹਾਜਰ ਸਨ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply