Wednesday, June 17, 2026

ਪਤੰਗਾਂ ਉਡਾ ਕੇ ਬੱਚਿਆਂ ਨੇ ਦਿੱਤਾ ਵੋਟ ਪਾਉਣ ਦਾ ਸੱਦਾ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲੇ ਦੇ ਇਤਿਹਾਸ ਵਿੱਚ ਕੱਲ 4 ਫਰਵਰੀ ਨੂੰ ਇਕੱਠਿਆਂ ਪੈਣ ਵਾਲੀਆਂ ਵਿਧਾਨ ਸਭਾ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਲਈ ਵੋਟਰਾਂ ਨੂੰ ਵੱਧ ਤੋਂ ਵੱਧ ਮੱਤਦਾਨ ਕਰਵਾਉਣ ਲਈ ਪ੍ਰੇਰਿਤ ਕਰਨ ਵਾਸਤੇ ਅੱਜ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੇ ਪਤੰਗਬਾਜ਼ੀ ਮੁਕਾਬਲੇ ਕਰਵਾਏ ਗਏ।PPN0202201718

ਜਿਸ ਵਿੱਚ ਬੱਚਿਆਂ ਨੇ ਪਤੰਗਾਂ ਨੂੰ ਵੋਟਾਂ ਦੇ ਨਾਅਰਿਆਂ ਨਾਲ ਸ਼ਿੰਗਾਰਣ ਅਤੇ ਹਵਾ ਵਿੱਚ ਉਡਾਉਣ ਦੀ ਕਲਾ ਦਾ ਪ੍ਰਦਰਸ਼ਨ ਕੀਤਾ। ਬੱਚਿਆਂ ਨੇ ਵੋਟਰਾਂ ਨੂੰ ਬੂਥਾਂ ਉੱਤੇ ਜਾ ਕੇ ਵੋਟ ਪਾਉਣ ਲਈ ਉਤਸ਼ਾਹਿਤ ਕਰਦੇ ਨਾਅਰੇ ਪਤੰਗਾਂ ਉੱਤੇ ਲਿਖੇ ਅਤੇ ਇਹ ਪਤੰਗਾਂ ਹਵਾ ਵਿੱਚ ਉਡਾਈਆਂ।ਬੱਚਿਆਂ ਨੇ ਇਸ ਮੌਕੇ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਬਿਨਾਂ ਕਿਸੇ ਲਾਲਚ ਤੇ ਡਰ ਦੇ ਮਤਦਾਨ ਕਰਨ ਦਾ ਸੱਦਾ ਵੀ ਦਿੱਤਾ।ਇਸ ਮੌਕੇ ਸਹਾਇਕ ਕਮਿਸ਼ਨਰ ਵਿਕਾਸ ਹੀਰਾ ਮੁੱਖ ਮਹਿਮਾਨ ਵਜੋਂ ਪੁੱਜੇ।ਉਨਾਂ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਭਾਵੇਂ ਉਨਾਂ ਦੀਆਂ ਆਪਣੀਆਂ ਵੋਟਾਂ ਨਹੀਂ ਬਣਿਆਂ ਪਰ ਉਹ ਵੋਟਰਾਂ ਨੂੰ ਪਰੇਰ ਕੇ ਬਹੁਤ ਸੋਹਣਾ ਕੰਮ ਕਰ ਰਹੇ ਹਨ।ਉਨਾਂ ਕਿਹਾ ਕਿ ਸਾਰੇ ਬੱਚੇ ਆਪਣੇ ਮਾਪਿਆਂ, ਭੈਣਾਂ-ਭਰਾਵਾਂ, ਰਿਸ਼ਤੇਦਾਰਾਂ ਅਤੇ ਆਲੇ ਦੁਆਲੇ ਵਿੱਚ ਜਿੱਥੇ ਵੋਟਾਂ ਪਾਉਣ ਦਾ ਸੰਦੇਸ਼ ਪਹੁੰਚਾਉਣ ਉਥੇ ਇਹ ਵੀ ਸੁਨਾਹ ਦੇਣ ਕਿ ਉਹ ਵੋਟਾਂ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਪਾਉਣ।ਇਸ ਮੌਕੇ ਡੀ.ਈ.ਓ ਅਮਰਦੀਪ ਸਿੰਘ ਅਤੇ ਡੀ.ਈ.ਓ ਐਲੀਮੈਂਟਰੀ ਸਲਵਿੰਦਰ ਸਿੰਘ ਬੁੱਟਰ, ਤਹਿਸੀਲਾਦਾਰ ਚੋਣਾਂ ਰਾਕੇਸ਼ ਥਾਪਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply