ਅੰਮ੍ਰਿਤਸਰ, 2 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਅਮਰੀਕ ਸਿੰਘ ਅਚਾਨਕ ਚਲਾਣਾ ਕਰ ਗਏ। ਉਨ੍ਹਾਂ ਦੇ ਚਲਾਣੇ `ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ, ਡਾ. ਰੂਪ ਸਿੰਘ, ਮਨਜੀਤ ਸਿੰਘ ਤੇ ਅਵਤਾਰ ਸਿੰਘ ਸਕੱਤਰ, ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਅਤੇ ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ (ਨਿੱਜੀ ਸਕੱਤਰ) ਤੇ ਕੁਲਵਿੰਦਰ ਸਿੰਘ `ਰਮਦਾਸ` ਮੀਤ ਸਕੱਤਰ ਨੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਤੇ ਪਰਿਵਾਰ ਨਾਲ ਹਮਦਰਦੀ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ।
ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੇ ਵੱਡੇ ਭਰਾਤਾ ਗੁਰਬਖਸ਼ ਸਿੰਘ ਦੀ ਪੁੱਤਰੀ ਬੀਬੀ ਦਰਸ਼ਨ ਕੌਰ ਚਲਾਣਾ ਕਰ ਗਏ ਸਨ। ਹੁਣ ਅਚਾਨਕ ਛੋਟੇ ਭਰਾ ਦੇ ਚਲਾਣਾ ਕਰ ਜਾਣ ਨਾਲ ਪਰਿਵਾਰ ਵਿਚ ਦੁੱਖ ਦੀ ਲਹਿਰ ਛਾ ਗਈ ਹੈ ਕਿਉਂਕਿ ਬੱਚਿਆਂ ਲਈ ਮਾਪੇ ਤੇ ਮਾਪਿਆਂ ਲਈ ਬੱਚਿਆਂ ਦਾ ਵਿਛੋੜਾ ਬਹੁਤ ਹੀ ਦੁੱਖਦਾਈ ਤੇ ਅਸਹਿ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕ ਸਿੰਘ ਦੇ ਚਲਾਣਾ ਕਰ ਜਾਣ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ। ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ। ਜੋ ਜੀਵ ਇਸ ਦੁਨੀਆਂ `ਤੇ ਆਇਆ ਹੈ ਉਸਨੇ ਆਪਣੇ ਹਿੱਸੇ ਦੀ ਸੁਆਸਾਂ ਦੀ ਪੂੰਜੀ ਭੋਗ ਕੇ ਇਸ ਸੰਸਾਰ ਤੋਂ ਜਾਣਾ ਹੀ ਹੁੰਦਾ ਹੈ ਉਨ੍ਹਾਂ ਕਿਹਾ ਕਿ ਸਾਡੀ ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਅਮਰੀਕ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ `ਚ ਸਥਾਨ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media