Friday, March 27, 2026

ਇਤਿਹਾਸਕ ਪਿੰਡ ਚਮਿਆਰੀ ਦੇ ਸੈਂਕੜੇ ਪਰਿਵਾਰਾਂ ਵਲੋਂ ਆਮ ਆਦਮੀ ਪਾਰਟੀ ਦੀ ਹਮਾਇਤ ਦਾ ਐਲਾਨ- ਉਪਕਾਰ ਸੰਧੂ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)  -ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਉਪਕਾਰ ਸਿੰਘ ਸੰਧੂ ਅਤੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਪਾਰਟੀ ਦੇ ਉਮੀਦਵਾਰ ਰਾਜਪ੍ਰੀਤ ਸਿੰਘ ਸੰਨੀ ਰੰਧਾਵਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਹੁਲਾਰਾ ਮਿਲਿਆ ਜਦ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਪੈਂਦੇ ਇਤਿਹਾਸਕ ਪਿੰਡ ਚਮਿਆਰੀ ਦੇ ਸੈਂਕੜੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀ ਹਮਾਇਤ ਦਾ ਐਲਾਨ ਕੀਤਾ ।PPN0202201726
ਸਾਬਕਾ ਅਸਿਸਟੈਂਟ ਕਮਿਸ਼ਨਰ ਦਵਿੰਦਰ ਸਿੰਘ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਪਿੰਡ ਚਮਿਆਰੀ ਵਿਖੇ ਹੋਏ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਪਕਾਰ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਨੂੰ ਚੌਧਰ ਦੀ ਲਾਲਸਾ ਨਹੀਂ ਹੈ ਸਗੋਂ ਉਨ੍ਹਾਂ ਨੇ ਪੰਜਾਬ ਦੀ ਅਕਾਲੀ ਭਾਜਪਾ ਹਕੁਮਤ ਦੌਰਾਨ ਮਿਲੇ ਅਹੁੱਦਿਆਂ ਦਾ ਤਿਆਗ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੀਤੇ ਸਮੇਂ ਦੌਰਾਨ ਵੱਖ-ਵੱਖ ਸਥਾਨਾਂ ‘ਤੇ ਹੋਈ ਬੇਅਦਬੀ ਦੇ ਰੋਸ ਵਜੋਂ ਵਕਾਰੀ ਅਹੁੱਦਿਆਂ ਦਾ ਤਿਆਗ ਕਰਕੇ ਆਪਣੇ ਅਕੀਦੇ ਪ੍ਰਤੀ ਸਮਰਪਣ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਜੀਵਨ ਵਿੱਚ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਤੋਂ ਵੱਧ ਕੁੱਝ ਵੀ ਨਹੀਂ ਹੈ।ਸੰਧੂ ਨੇ ਕਿਹਾ ਕਿ ਜੇਕਰ ਪੰਜਾਬ ਵਾਸੀ ਆਮ ਆਦਮੀ ਪਾਰਟੀ ਪ੍ਰਤੀ ਆਪਣੇ ਭਰੋਸੇ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੋਂਦ ਵਿੱਚ ਲਿਆਉਂਦੇ ਹਨ ਤਾਂ ਉਨ੍ਹਾਂ ਦਾ ਪਹਿਲਾ ਕਾਰਜ ਇਹ ਹੋਵੇਗਾ, ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ, ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲੇ ਨਸ਼ਿਆਂ ਦੇ ਸੌਦਾਗਰਾਂ, ਰੇਤ ਮਾਫੀਆ ਰਾਹੀਂ ਸੂਬੇ ਦੀ ਦੋਵੇਂ ਹੱਥੀਂ ਲੁੱਟ-ਖਸੁੱਟ ਕਰਨ ਵਾਲੇ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾਵੇਗਾ।ਇਸ ਮੌਕੇ ਸੰਨੀ ਰੰਧਾਵਾ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਲੀਹੋਂ ਲਹਿ ਚੁੱਕੇ ਪੰਜਾਬ ਨੂੰ ਮੁੜ ਲੀਹਾਂ ‘ਤੇ ਪਾਉਣ ਲਈ ਆਮ ਆਦਮੀ ਪਾਰਟੀ ਨੂੰ ਜਿਤਾਉਣ।ਇਸ ਮੌਕੇ ਗੁਰਵਿੰਦਰ ਸਿੰਘ ਗੋਲੂ ਕਾਹਲੋਂ, ਹਰਪ੍ਰੀਤ ਸਿੰਘ ਰੰਧਾਵਾ, ਅਵਤਾਰ ਸਿੰਘ ਬਾਜਵਾ, ਚਰਨ ਸਿੰਘ ਢਿੱਲੋਂ, ਬਲਬੀਰ ਸਿੰਘ ਢਿੱਲੋਂ, ਅਮਰੀਕ ਸਿੰਘ, ਪਰਮਿੰਦਰ ਸਿੰਘ, ਪਾਲਾ ਸਿੰਘ, ਸੁਖਵਿੰਦਰ ਸਿੰਘ, ਪ੍ਰਿੰਸ ਮਾਨ, ਚਰਨਜੀਤ ਸਿੰਘ, ਗੁਰਜੀਤ ਸਿੰਘ ਗੋਰਾ, ਫੋਜੀ ਗੁਰਨਾਮ ਸਿੰਘ, ਲਖਵਿੰਦਰ ਸਿੰਘ ਢਿੱਲੋਂ, ਦੀਪ ਢਿੱਲੋਂ, ਜਗਦੀਪ ਸਿੰਘ ਆਦਿ ਹਾਜਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply