ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ ਬਿਊਰੋ- ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਪੂਰਬੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਸ਼ਾਨਦਾਰ ਜਿੱਤ ਹਾਸਲ ਕਰਨਗੇ।
ਇਹ ਦਾਅਵਾ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਰਾਜੇਸ਼ ਮਦਾਨ ਆਲੀਸ਼ਾ ਗੈਸ ਏਜੰਸੀ ਨੇ ਕਿਹਾ ਹੈ ਕਿ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਆਏ ਸਾਬਕਾ ਕ੍ਰਿਕਟਰ ਤੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਨੁੰ ਪਾਰਟੀ ਨੇ ਵਿਧਾਨ ਹਲਕਾ ਪੂਰਬੀ ਅੰਮ੍ਰਿਤਸਰ ਤੋਂ ਕਾਂਗਰਸ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਹੈ।ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਮੈਡਮ ਡਾ. ਨਵਜੋਤ ਕੌਰ ਸਿੱਧੂ ਇਸ ਹਲਕੇ ਦੀ ਭਾਜਪਾ ਵਿਧਾਇਕ ਵਜੋਂ ਨੁਮਾਇੰਦਗੀ ਕਰ ਚੁੱਕੇ ਹਨ ਅਤੇ ਉਹਨਾਂ ਹਲਕੇ ਦਾ ਜੋ ਵਿਕਾਸ ਕਰਵਾਇਆ ਹੈ, ਉਸ ਕਾਰਣ ਉਨਾਂ ਦਾ ਹਲਕਾ ਵਾਸੀਆਂ ਨਾਲ ਸਿੱਧਾ ਸੰਪਰਕ ਹੈ ਅਤੇ ਉਹ ਹਰ ਕਿਸੇ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੁੰਦੇ ਹਨ।ਇਸ ਲਈ ਨਵਜੋਤ ਸਿੰਘ ਸਿੱਧੂ ਇੱਕ ਲੱਖ ਤੋਂ ਵੱਧ ਵੋਟਾਂ ਹਾਸਲ ਕਰਕੇ ਪੂਰਬੀ ਹਲਕੇ ਤੋਂ ਕਾਮਯਾਬ ਹੋਣਗੇ।ਰਾਜੇਸ਼ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ 65 ਸੀਟਾਂ ਹਾਸਲ ਕਰ ਕੇ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰ ਬਣਾਏਗੀ।ਉਨਾਂ ਕਿਹਾ ਕਿ ਅੱਜ ਤੱਕ ਜੋ ਵੀ ਸਰਵੇ ਆਏ ਹਨ ਉਨਾਂ ਨੇ ਕਾਂਗਰਸ ਦੀ ਬੇਮਿਸਾਲ ਜਿੱਤ ਦੱਸੀ ਹੈ।
Punjab Post Daily Online Newspaper & Print Media