Thursday, March 27, 2025

ਪੀਰ ਬਾਬਾ ਲੱਖ ਦਾਤਾ ਦਾ 18ਵਾਂ ਸਲਾਨਾ ਮੇਲਾ 19 ਨੂੰ

PPN150612

ਅੰਮ੍ਰਿਤਸਰ, 15 ਜੂਨ (ਗੁਰਪ੍ਰੀਤ ਸਿੰਘ ਸੱਗੂ)- ਪੀਰ ਬਾਬਾ ਲੱਖ ਦਾਤਾ ਜੀ ਦਾ ਸਲਾਨਾ ੧੮ਵਾਂ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਸੰਤੋਖ ਸਿੰਘ ਮੁੱਖ ਸੇਵਾਦਾਰ ਦੀ ਅਗਵਾਈ ਹੇਠ 19  ਜੂਨ 2014  ਦਿਨ ਵੀਰਵਾਰ ਨੂੰ ਪਿੰਡ ਸੁਲਤਾਨਵਿੰਡ ਵਿਖੇ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਸਵੇਰ ਤੋਂ ਹੀ ਦਰਬਾਰ ਦੇ ਮਸ਼ਹੂਰ ਕਵਾਲ ਕਵਾਲੀਆਂ ਪੇਸ਼ ਕਰਨਗੇ। ।ਸ੍ਰੀ ਗੁਰੂ ਹਰਿਗੋਬਿੰਦ ਸਪੋਰਟਸ ਕਲੱਬ ਦੇ ਪ੍ਰਧਾਨ ਡਾ. ਸੁਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸ਼ਾਮ 7-00 ਵਜੇ ਤੋਂ ਰਾਤ 11-00 ਵਜੇ ਤੱਕ ਸ੍ਰੀ ਗੁਰੂ ਹਰਿਗੋਬਿੰਦ ਸਪੋਰਟਸ ਸਟੇਡੀਅਮ ਵਿਖੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ, ਜਿਸ ਵਿੱਚ ਪੰਜਾਬ ਦੇ ਉਘੇ ਲੋਕ ਗਾਇਕ ਵੀਰ ਦਵਿੰਦਰ ਸਰੋਤਿਆਂ ਨੂੰ ਆਪਣੇ ਗੀਤਾਂ ਨਾਲ ਝੂਮਣ ਲਾਉਣਗੇ। ਇਸ ਤੋਂ ਇਲਾਵਾ ਸ੍ਰੀ ਗੁਰੂ ਹਰਿਗੋਬਿੰਦ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਰਾਤ ਨੂੰ ਨਸ਼ਿਆਂ ਦੇ ਖਿਲਾਫ ਇੱਕ ਨਾਟਕ ‘ਅਵੇਸਲੇ ਯੁੱਧਾਂ ਦੀ ਨਾਇਕਾ’ ਵਿਰਸਾ ਵਿਹਾਰ ਦੇ ਕਲਾਕਾਰਾਂ ਵੱਲੋਂ ਖੇਡਿਆ ਜਾਵੇਗਾ। ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਸ੍ਰ: ਇੰਦਰਬੀਰ ਸਿੰਘ ਬੁਲਾਰੀਆ ਤੋਂ ਇਲਾਵਾ  ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ ਅਤੇ ਹੋਰ ਪਤਵੰਤੇ ਪੁੱਜ ਰਹੇ ਹਨ ।

Check Also

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਭਾਰਤੀ ਗਿਆਨ ਪ੍ਰਣਾਲੀਆਂ ਨਾਲ ਤਾਲਮੇਲ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 26 ਮਾਰਚ (ਸੂਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਇੰਡੀਅਨ …

Leave a Reply