Saturday, July 25, 2026

ਅੱਗਰਵਾਲ ਸਭਾ ਵੱਲੋਂ ਗੋਲਡੀ ਖੰਗੂੜਾ ਨੂੰ ਸਮੱਰਥਨ ਦੇਣ ਦਾ ਐਲਾਨ

ਧੂਰੀ, 3 ਫ਼ਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਵਿਧਾਨ ਸਭਾ ਹਲਕਾ ਧੂਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਸ਼ਹਿਰ ਦੀ ਪੁਰਾਤਨ ਅੱਗਰਵਾਲ ਸਭਾ ਧੂਰੀ ਵੱਲੋਂ ਲੋਕਲ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੂੰ ਸਮੱਰਥਨ ਦੇਣ ਦਾ ਐਲਾਨ ਕੀਤਾ। PPN0302201708ਅੱਗਰਵਾਲ ਸਭਾ ਧੂਰੀ ਦੇ ਪ੍ਰਧਾਨ ਅਮਨਦੀਪ ਗਰਗ ਮੁਤਾਬਿਕ ਉਨ੍ਹਾਂ ਨੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ 25 ਸਾਲਾਂ ਬਾਅਦ ਹਲਕੇ ਨੂੰ ਮਿਲੇ ਲੋਕਲ ਉਮੀਦਵਾਰ ਅਤੇ ਹਲਕੇ ਦੇ ਵਿਕਾਸ ਨੂੰ ਮੁੱਖ ਰੱਖਦੇ ਹੋਏ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅੱਗਰਵਾਲ ਸਭਾ ਦਲਵੀਰ ਸਿੰਘ ਗੋਲਡੀ ਦਾ ਪੂਰਨ ਸਮੱਰਥਨ ਕਰਦੀ ਹੈ। ਉਨ੍ਹਾਂ ਹਲਕੇ ਦੇ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ। ਇਸ ਮੌਕੇ ਮੀਤ ਪ੍ਰਧਾਨ ਸ਼ੀਤਲ ਪ੍ਰਕਾਸ਼, ਜਨਰਲ ਸਕੱਤਰ ਸਰਵੇਸ਼ ਕਾਂਸਲ, ਯੂਥ ਵਿੰਗ ਦੇ ਪ੍ਰਧਾਨ ਦੀਪਕ ਗਰਗ, ਕਾਰਜਕਾਰੀ ਮੈਂਬਰ ਰਵੀ ਗਰਗ, ਖਜਾਨਚੀ ਅਮਿਤ ਗਰਗ, ਸੁਮਿੱਤ ਬਾਂਸਲ ਆਦਿ ਵੀ ਹਾਜਰ ਸਨ।

Check Also

ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਤੇ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਵੱਲੋਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਵਜ਼ੀਫ਼ੇ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਮਰੀਕਾ ਅਤੇ ਨਿਸ਼ਕਾਮ ਸਿੱਖ …

Leave a Reply