Sunday, October 11, 2026

ਜ਼ਰੂਰਤਮੰਦ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਸਬੰਧਤ ਸਮਾਨ ਵੰਡਿਆ

ਫਾਜ਼ਿਲਕਾ, 3 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਜਰੰਗ ਲਾਲ ਗੁਪਤਾ ਦੇ ਪਿਤਾ ਸਵ. ਰਾਮਸ਼ਰਨ ਦਾਸ ਗੁਪਤਾ ਅਤੇ ਮਾਤਾ ਸਵ. ਰਾਮਲੀਲਾ ਵੰਤੀ ਦੀ ਯਾਦ ਵਿਚ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ-2 ਅਤੇ ਸਰਕਾਰੀ ਐਲੀਮੈਂਟਰੀ ਸਕੂਲ-2 ਵਿਚ ਲੰਗਰ ਵੰਡਿਆ ਗਿਆ। ਇਸ ਮੌਕੇ ਗੁਪਤਾ ਪਰਿਵਾਰ ਵੱਲੋਂ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਸਬੰਧਤ ਸਮਾਨ ਅਤੇ ਬੂਟ ਵੰਡੇ ਗਏ। PPN0302201710ਜਾਣਕਾਰੀ ਦਿੰਦੇ ਹੋਏ ਬਜਰੰਗ ਲਾਲ ਗੁਪਤਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦੇ ਦੋ ਵਿਦਿਆਰਥੀਆਂ ਨੂੰ ਗੋਦ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਪੜ੍ਹਾਈ ਦਾ ਪੂਰਾ ਖਰਚ ਉਹ ਦੇਣਗੇ। ਇਸ ਮੌਕੇ ਐਸਡੀ ਹਾਈ ਸਕੂਲ ਦੇ ਡਾਇਰੈਕਟਰ ਰਜਿੰਦਰ ਪ੍ਰਸਾਦ ਗੁਪਤਾ, ਮਦਨ ਮੋਹਨ ਕਾਲੜਾ, ਕੌਸਲਰ ਸੁਰਕਸ਼ਾ ਗੁਪਤਾ ਅਤੇ ਹੋਰ ਹਾਜ਼ਰ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply