Sunday, March 22, 2026

ਜ਼ਿਲ੍ਹੇ ਵਿਚ ਸੁਰੱਖਿਆ ਦੇ ਮੱਦੇਨਜ਼ਰ ਚੱਪੇ ਚੱਪੇ ’ਤੇ ਰਹੇਗੀ ਨਜ਼ਰ- ਜ਼ਿਲ੍ਹਾ ਪੁਲਿਸ ਮੁਖੀ

ਫਾਜ਼ਿਲਕਾ, 3 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਚਾਰ ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਚੋਣਾਂ ਦਾ ਕੰਮ ਅਮਨ ਅਮਾਨ ਅਤੇ ਸ਼ਾਂਤੀ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਵੋਟਰਾਂ ਨੂੰ ਆਪਣੀ ਵੋਟ ਦਾ ਅਧਿਕਾਰ ਬਿਨ੍ਹਾਂ ਕਿਸੇ ਡਰ, ਭੈਅ ਅਤੇ ਨਿਰਪੱਖ ਤਰੀਕੇ ਨਾਲ ਕਰਵਾਉਣ ਲਈ ਅਤੇ ਕਿਸੇ ਵੀ ਕਿਸਮ ਦੀ ਸਥਿਤੀ ਨਾਲ ਨਿਪਟਣ ਲਈ ਸੁਰੱਖਿਆ ਦਸਤੇ ਹਰ ਵੇਲੇ ਤਿਆਰ ਰਹਿਣਗੇ। ਇਹ ਜਾਣਕਾਰੀ ਅੱਜ ਇੱਥੇ ਜ਼ਿਲ੍ਹਾ ਪੁਲਿਸ ਮੁਖੀ ਕੇਤਿਨ ਬਾਲੀ ਰਾਮ ਪਾਟਿਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸੁਰੱਖਿਆ ਦੇ ਮੱਦੇਨਜ਼ਰ ਚੱਪੇ ਚੱਪੇ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਚੋਣ ਪ੍ਰਕਿਰਿਆ ਨੂੰ ਧਿਆਨ ਵਿਚ ਰੱਖਦਿਆਂ ਪੈਰਾ ਮਿਲਟਰੀ ਫੋਰਸ ਦੀਆਂ 20 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਜਿੰਨ੍ਹਾਂ ਵਿਚ ਪੰਜਾਬ ਪੁਲਿਸ ਸਮੇਤ ਲਗਭਗ 3600 ਕਰਮਚਾਰੀ ਆਪਣੀ ਡਿਊਟੀ ਦੇਣਗੇ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ 6 ਇੰਟਰਨੈਸ਼ਨਲ ਅਤੇ 15 ਇੰਟਰ ਸਟੇਟ ਨਾਕੇ ਲਗਾਏ ਗਏ ਹਨ। ਜਿਹੜੇ 24 ਘੰਟੇ ਆਪਣਾ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਫਲਾਇੰਗ ਸੈਕੂਅਡ ਅਤੇ ਸਟੇਟਿਕ ਸਰਵੇਲੈਂਸ 24 ਟੀਮਾਂ ਦਾ ਗਠਨ ਕੀਤਾ ਗਿਆ ਹੈ। ਜਿਸ ਵਿਚ ਹਰੇਕ ਹਲਕੇ ਵਿਚ 3 ਫਲਾਇੰਗ ਸੁਕੈਅਡ ਅਤੇ 3 ਸਟੇਟਿਕ ਸਰਵੇਲੈਂਸ ਟੀਮਾਂ ਡਿਊਟੀ ’ਤੇ ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਨੂੰ 69 ਸੈਕਟਰਾਂ ਵਿਚ ਵੰਡਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧਾਂ ਸਬੰਧੀ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਰੇਕ ਹਲਕੇ ਵਿਚ ਇਕ-ਇਕ ਪੁਲਿਸ ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ।

Check Also

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ …

Leave a Reply