ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ)- ਥਾਣਾ ਸੁਲਤਾਨਵਿੰਡ ਦੇ ਘੇਰੇ ਅੰਦਰ ਆਉਂਦੇ ਪਿੰਡ ਸੁਲਤਾਨਵਿੰਡ ਅਤੇ ਵੱਖ-ਵੱਖ ਕਲੌਨੀਆਂ ਦੇ ਦੌਰੇ ਕਰਨ ਉਪਰੰਤ ਏ.ਸੀ.ਪੀ. ਸਾਊਥ ਸ੍ਰ: ਗੁਰਵਿੰਦਰ ਸਿੰਘ, ਥਾਣਾ ਸੁਲਤਾਨਵਿੰਡ ਦੇ ਮੁੱਖੀ ਸ੍ਰੀ ਅਰੁਣ ਕੁਮਾਰ ਸ਼ਰਮਾ ਨੇ ਗੱਲਬਾਤ ਕਰਨ ਉਪਰੰਤ ਦੱਸਿਆ ਕਿ ਇੰਨ੍ਹਾਂ ਇਲਾਕਿਆਂ ਅੰਦਰ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲਿਸ ਵੱਲੋਂ ਚਲਾਈ ਗਈ ਸਾਂਝੀ ਨਸ਼ਿਆਂ ਵਿਰੁੱਧ ਮੁਹਿੰਮ ਤੇ ਚਲਦਿਆਂ ਨਸ਼ੇ ਦੇ ਕਾਰੋਬਾਰ ਕਰਨ ਅਤੇ ਵੇਚਣ ਵਾਲਿਆਂ ਨੂੰ ਭਾਜੜਾਂ ਪਈਆਂ ਹੋਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਨਸ਼ੇ ਕਰਨ ਵਾਲੇ ਵਿਅਕਤੀ ਨਸ਼ਾ ਨਾ ਮਿਲਣ ਦੀ ਸੂਰਤ ਵਿੱਚ ਕਈ ਮੈਡੀਕਲ ਸਟੋਰਾਂ ਕੋਲੋਂ ਆਪਣਾ ਬੁੱਤਾ ਸਾਰਨ ਲਈ ਨਸ਼ੀਲੀਆਂ ਅਤੇ ਦਰਦਾਂ ਵਾਲੀਆਂ ਗੋਲੀਆਂ ਖਰੀਦਣ ਲਈ ਤਰਲੋਮੱਛੀ ਹੋ ਰਹੇ ਹਨ। ਉਨ੍ਹਾਂ ਮੈਡੀਕਲ ਸਟੋਰ ਵਾਲਿਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਨਸ਼ੀਲੀਆਂ ਦਵਾਈਆਂ ਵੇਚਣੀਆਂ ਬੰਦ ਕਰ ਦੇਣ ਨਹੀਂ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਵੀ ਵਿਅਕਤੀ ਤੁਹਾਨੂੰ ਨਸ਼ਾ ਕਰਦਾ ਜਾਂ ਫਿਰ ਗੁਪਤ ਤਰੀਕੇ ਨਾਲ ਵੇਚਦਾ ਨਜ਼ਰ ਆਉਂਦਾ ਹੋਵੇ ਉਸ ਦੀ ਇਤਲਾਹ ਸਬੰਧਤ ਥਾਣੇ ਦੇ ਅਧਿਕਾਰੀ ਦੇ ਧਿਆਨ ਵਿੱਚ ਲਿਆਂਦੀ ਜਾਵੇ।
Check Also
ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਬਾਰਹਵੀਂ ਅਤੇ ਦਸਵੀਂ ਬੋਰਡ ਪ੍ਰੀਖਿਆ ਤੋਂ ਪਹਿਲਾਂ ਵਿਸ਼ੇਸ਼ ਹਵਨ
ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਬਾਰਹਵੀਂ ਤੇ ਦਸਵੀਂ ਦੇ ਵਿਦਿਆਰਥੀਆਂ …