Sunday, November 15, 2026

ਆਮ ਆਦਮੀ ਪਾਰਟੀ ਨੇ ਕੱਢਿਆ ਵਿਸ਼ਾਲ ਰੋਡ ਸ਼ੋਅ

ਜੰਡਿਆਲਾ ਗੁਰੂ, 3 ਫਰਵਰੀ (ਹਰਿੰਦਰ ਪਾਲ ਸਿੰਘ)- ਹਲਕਾ ਜੰਡਿਆਲਾ ਗੁਰੂ ਤੋਂ ਆਮ ਆਦਮੀ ਪਾਰਟੀ  ਦੇ ਉੱਮੀਦਵਾਰ ਹਰਭਜਨ ਸਿੰਘ ਸਾਬਕਾ ਈ ਟੀ ਓ ਦੇ ਹੱਕ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ।ਇਹ ਰੋਡ ਸ਼ੋ ਜੰਡਿਆਲਾ ਗੁਰ ਦੀ ਦੁਸਹਿਰਾ ਗਰਾਉਂਡ ਤੋਂ ਸ਼ੁਰੂ ਹੋ ਕੇ ਹਲਕਾ ਜੰਡਿਆਲਾ ਗੁਰੂ ਦੇ ਵੱਖ ਵੱਖ ਪਿੰਡਾਂ ਵਿੱਚ ਹੁੰਦਾ ਹੋਇਆ ਵਾਪਿਸ ਜੰਡਿਆਲਾ ਗੁਰੂ ਆ ਕੇ ਸਮਾਪਤ ਹੋਇਆ।ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਉੱਮੀਦਵਾਰ ਹਰਭਜਨ ਸਿੰਘ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪਾਰਟੀ ਦਾ ਮੁੱਖ ਮਕਸਦ ਪੰਜਾਬ ਵਿੱਚੋਂ ਨਸ਼ਾਖੋਰੀ ਨੂੰ ਬੰਦ ਕਰਨਾ ,ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ,ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕਰਨਾ ਆਦਿ ਹਨ ।ਇਸ ਲਈ ਆਮ ਆਦਮੀ ਪਾਰਟੀ ਨੂੰ ਸਹਿਯੋਗ ਦਿੱਤਾ ਜਾਵੇ।ਇਸ ਰੋਡ ਸ਼ੋਅ ਵਿੱਚ ਸੈਂਕੜੇ ਗੱਡੀਆਂ ਦੇ ਕਾਫ਼ਿਲੇ ਨਾਲ ਆਪ ਆਦਮੀ ਪਾਰਟੀ ਦੇ ਹਜ਼ਾਰਾਂ ਵਰਕਰ ਸ਼ਾਮਿਲ ਹੋਏ ।ਇਸ ਤੋਂ ਇਲਾਵਾ ਇਸ ਮੌਕੇ ਤੇ ਸਰਬਜੀਤ ਸਿੰਘ ਡਿੰਪੀ, ਸੁਰਜੀਤ ਸਿੰਘ ਕੰਗ, ਮੋਹਿੰਦਰ ਸਿੰਘ ਛੱਜਲਵੱਡੀ, ਅਮਰ ਥਿੰਦ, ਸਿਮਰ ਜੋਸਨ, ਗੁਰਪ੍ਰੀਤ ਸਿੰਘ, ਨਰੇਸ਼ ਪਾਠਕ, ਰਾਜੇਸ਼ ਪਾਠਕ ਤੇ ਬਹੁਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਸ਼ਾਮਿਲ ਹੋਏ।

Check Also

‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …

Leave a Reply