ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ)- ਅਮਿਤ ਕੁਮਾਰ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫ਼ਸਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਵੀਪ ਪਠਾਨਕੋਟ ਵੱਲੋਂ ਨੋਜਵਾਨ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਚਲਾਈ ਜਾ ਰਹੀ ਵੋਟ ਜਾਗਰੂਕਤਾ ਮੁਹਿੰਮ ਅਧੀਨ ਅੱਜ ਨਰੇਸ਼ ਮਹਾਜਨ ਵਧੀਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਦੀ ਪ੍ਰਧਾਨਗੀ ਹੇਠ ਬਣਾਈ ਗਈ ਟੀਮ ਵੱਲੋ ਪਠਾਨਕੋਟ ਪਬਲਿਕ ਸਕੂਲ ਵਿਖੇ ਇਕ ਜਾਗਰੁਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਤੋਂ ਇਲਾਵਾ ਗਠਿਤ ਟੀਮ ਨੇ ਪਠਾਨਕੋਟ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਨੂੰ ਵੋਟ ਦੇ ਅਧਿਕਾਰ ਦੇ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ।ਇਸ ਟੀਮ ਵਿੱਚ ਰਾਜੇਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਸਵਤੰਤਰ ਕੁਮਾਰ ਜ਼ਿਲ੍ਹਾ ਸਾਇੰਸ ਸੁਪਰਵਾਇਜਰ ਅਤੇ ਇੰਜੀਨੀਅਰ ਅਨਿਲ ਬੰਸਲ ਮੈਂਬਰ ਪ੍ਰੋਗਰੈਸਿਵ ਪਠਾਨਕੋਟ ਸ਼ਾਮਲ ਹਨ। ਬੰਸਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਟੀਮ ਸਮੇਤ ਵੱਖ-ਵੱਖ ਸਕੂਲਾਂ ਦਾ ਦੌਰਾਂ ਕਰਕੇ ਬੱਚਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਅੱਜ 4 ਫਰਵਰੀ ਨੂੰ ਆਪਣੇ ਘਰ ਦੇ ਹਰ ਵੋਟਰ ਮੈਂਬਰ ਨੂੰ ਬੂੱਥਾਂ ਤੇ ਲੈ ਕੇ ਆਉਂਣ ਅਤੇ ਨੈਤਿਕ ਮੱਤਦਾਨ ਲਈ ਜਾਗਰੁਕ ਕਰਦੇ ਹੋਏ ਵੋਟ ਪਾਉਣਾ ਯਕੀਨੀ ਬਣਾਇਅ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਮਧੂ ਮੋਹਨ ਵੀ ਹਾਜਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media