Tuesday, July 7, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਪੰਜਾਬੀ ਸਭਿਆਚਾਰ ਨੂੰ ਸਮਰਪਿਤ ਪ੍ਰੋਗਰਾਮ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰਾਇਮਰੀ ਵਿਭਾਗ ਦੇ ਪੰਜਾਬੀ ਕਲੱਬ ਦੇ ਬੱਚਿਆਂ ਵੱਲੋਂ  “ਸਾਡਾ ਅਨਮੋਲ ਪੰਜਾਬੀ ਵਿਰਸਾ` ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ।PPN0302201721

ਪ੍ਰੋਗਰਾਮ ਵਿੱਚ ਡਾ: ਗੁਰਪ੍ਰਤਾਪ ਸਿੰਘ ਪ੍ਰਿੰਸੀਪਲ ਸੀ.ਕੇ.ਡੀ. ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨਾਲੋਜੀ ਅਤੇ ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ । ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਆਏ ਹੋੇਏ ਮਹਿਮਾਨਾਂ ਨੂੰ ਜੀ ਆਇਆਂ ਕਹਿੰਦੇ ਹੋਏ ਸਕੂਲ ਦੀਆਂ ਉਪਲੱਬਧੀਆਂ ਬਾਰੇ ਜਾਣਕਾਰੀ ਦਿੱਤੀ।ਉਪਰੰਤ ਪੰਜਾਬ ਦੇ ਅਮੀਰ ਪੰਜਾਬੀ ਵਿਰਸੇ ਨੂੰ ਦਰਸਾਊਂਦੇ ਦ੍ਰਿਸ਼ ਮੇਲਾ ਤੇ ਵਿਆਹ ਦੇ ਰੀਤੀ ਰਿਵਾਜਾਂ ਦੀ ਝਲਕ ਬੜੀ ਸੁਹਿਰਦਤਾ ਨਾਲ ਪੇਸ਼ ਕੀਤੀ ਗਈ।ਇਸ ਪੇਸ਼ਕਾਰੀ ਦਾ ਮੁੱਖ ਉਦੇਸ਼ ਸਾਡੀ ਨਵੀਂ ਪਨੀਰੀ ਨੂੰ ਆਪਣੇ ਅਮੀਰ ਪੰਜਾਬੀ ਵਿਰਸੇ ਨਾਲ ਜੋੜਨਾ ਸੀ ਜੋ ਕਿ ਪੱਛਮੀ ਸਭਿਆਚਾਰ ਦੇ ਮਾਰੂ ਪ੍ਰਭਾਵ ਹੇਠ ਆ ਰਹੀ ਹੈ ।ਇਸ ਦੌਰਾਨ ਵੱਖ-ਵੱਖ ਵਿਸ਼ਿਆਂ ਵਿੱਚ ਚੰਗੀ ਕਾਰਗੁਜਾਰੀ ਵਾਲੇ ਹੋਣਹਾਰ ਬੱਚਿਆਂ ਨੂੰ ਇਨਾਮ ਦਿੱਤੇ ਗਏ ।PPN0302201722

ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਬੱਚਿਆਂ ਦੀ ਇਸ ਪੇਸ਼ਕਾਰੀ ਦੀ ਪੁਰਜੋਰ ਸ਼ਲਾਘਾ ਕਰਦਿਆਂ ਬੱਚਿਆਂ ਨੂੰ ਆਪਣੇ ਪੰਜਾਬੀ ਸਭਿਆਚਾਰ ਦਾ ਮਾਣ-ਸਤਿਕਾਰ ਬਰਕਰਾਰ ਰੱਖਣ ਲਈ ਪ੍ਰੇਰਿਆ।ਡਾ: ਗੁਰਪ੍ਰਤਾਪ ਸਿੰਘ ਨੇ ਬੱਚਿਆਂ ਨੂੰ ਆਪਣੇ ਅਮੀਰ ਪੰਜਾਬੀ ਵਿਰਸੇ ਦੀ ਕਦਰ ਅਤੇ ਹਿਫਾਜਤ ਕਰਨ ਲਈ ਆਖਿਆ ।ਪ੍ਰੋਗਰਾਮ ਦੌਰਾਨ ਡਾ: ਗੁਰਪ੍ਰਤਾਪ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਅੱਜ ਦੇ ਇਸ ਪ੍ਰੋਗਰਾਮ ਵਿੱਚ ਡਾ: ਸ਼੍ਰੀਮਤੀ ਅਮਰਪਾਲੀ, ਅਜੀਤ ਸਿੰਘ, ਇੰਜੀ: ਜੈਦੀਪ ਸਿੰਘ, ਮੁੱਖ ਅਧਿਆਪਕਾ ਸ਼੍ਰੀਮਤੀ ਨਿਸ਼ਚਿੰਤ ਕੌਰ, ਸ਼੍ਰੀਮਤੀ ਕਿਰਨਜੋਤ ਕੌਰ, ਸੁਪਰਵਾਈਜਰ ਸ਼੍ਰੀਮਤੀ ਮੰਜੂ ਸਪਰਾ, ਅਧਿਆਪਕ ਸਾਹਿਬਾਨ ਅਤੇ ਬੱਚਿਆਂ ਦੇ  ਮਾਤਾ-ਪਿਤਾ ਸ਼ਾਮਲ ਹੋਏ ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply