ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਮੈਂਬਰ ਇੰਚਾਰਜ ਡਾ. ਮਨਮੋਹਨ ਸਿੰਘ ਖੰਨਾ ਵਿਸ਼ੇਸ਼ ਤੌਰ `ਤੇ ਹਾਜਰ ਰਹੇ।ਪ੍ਰੀ-ਨਰਸਰੀ ਤੋਂ ਲੈ ਕੇ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਫਲੈਟ ਰੇਸ, ਥ੍ਰੀ-ਲੇਗ ਰੇਸ, ਜੰਪਿੰਗ ਰੇਸ ਅਤੇ ਲੈਮਨ ਰੇਸ ਵਿੱਚ ਹਿਸਾ ਲੈਦੇ ਹੋਏ ਵਧੀਆ ਖੇਡ ਪ੍ਰਦਰਸ਼ਨ ਕੀਤਾ।ਬੱਚਿਆਂ ਨੇ ਅਨੁਸ਼ਾਸਨ ਵਿੱਚ ਰਹਿੰਦੇ ਹੋਏ ਬੜੇ ਜੋਸ਼ ਨਾਲ ਆਪਣੀ ਸਰੀਰਕ ਯੋਗਤਾ ਤੇ ਖੇਡ ਭਾਵਨਾ ਦਾ ਖੁੱਲ ਕੇ ਪ੍ਰਦਰਸ਼ਨ ਕੀਤਾ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਅਤੇ ਮੈਂਬਰ ਇੰਚਾਰਜ ਡਾ. ਮਨਮੋਹਨ ਸਿੰਘ ਖੰਨਾ ਨੇ ਜੇਤੂਆਂ ਨੂੰ ਇਨਾਮ ਵੰਡੇ। ਇਸ ਮੌਕੇ ਪਿ੍ਰੰਸੀਪਲ ਮੈਡਮ ਨੇ ਕਿਹਾ ਕਿ ਖੇਡਾ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਦੇ ਨਾਲ ਨਾਲ ਮਨੋਰੰਜਨ ਦਾ ਵੀ ਵਧੀਆ ਸਾਧਨ ਹਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media