ਅੰਮ੍ਰਿਤਸਰ, 3 ਫਰਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਅਵਤਾਰ ਸਿੰਘ ਦੇ ਸਪੁੱਤਰ ਮਨਵਿੰਦਰਪਾਲ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇ. ਅਵਤਾਰ ਸਿੰਘ ਨਾਲ ਕਿਹਾ ਕਿ ਕਰਤਾ ਪੁਰਖ ਦੇ ਭਾਣੇ ਨੂੰ ਕੋਈ ਟਾਲ ਨਹੀਂ ਸਕਦਾ।ਗੁਰਬਾਣੀ ਅਨੁਸਾਰ ਬੇਸ਼ੱਕ ਮਨੁੱਖ ਦੇ ਜਨਮ ਸਮੇਂ ਹੀ ਉਸਦੇ ਚਲਾਣੇ ਦਾ ਸਮਾਂ ਤੈਅ ਹੁੰਦਾ ਹੈ ।ਮਨੁੱਖ ਦੇ ਤੁਰ ਜਾਣ ’ਤੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਡੂੰਘਾ ਸਦਮਾ ਪੁੱਜਦਾ ਹੈ। ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜਥੇ. ਅਵਤਾਰ ਸਿੰਘ ਦਾ ਇੱਕ ਪੁੱਤਰ ਤੇਜਿੰਦਰਪਾਲ ਸਿੰਘ ਵੀ ਕੁੱਝ ਵਰ੍ਹੇ ਪਹਿਲਾਂ ਅਕਾਲ ਚਲਾਣਾ ਕਰ ਗਿਆ ਸੀ ਤੇ ਹੁਣ ਮਨਵਿੰਦਰਪਾਲ ਸਿੰਘ ਦੇ ਸੰਸਾਰ ਤੋਂ ਤੁਰ ਜਾਣ ਨਾਲ ਵੱਡਾ ਘਾਟਾ ਪਿਆ, ਜੋ ਪੂਰਾ ਨਹੀ ਹੋ ਸਕਦਾ।ਮਨਵਿੰਦਰਪਾਲ ਸਿੰਘ ਖੁਦ ਵੀ ਲੋਕਾਂ ਨਾਲ ਨੇੜਿਓਂ ਜੁੜੇ ਹੋਏ ਸਨ ਅਤੇ ਸਮਾਜ ਸੇਵਾ ਲਈ ਕੰੰਮ ਕਰਦੇ ਸਨ। ਉਨ੍ਹਾਂ ਕਰਤਾ ਪੁਰਖ ਦੇ ਚਰਨਾਂ ਵਿਚ ਅਰਦਾਸ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਨਾਲ ਜੋੜਨ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਸ਼ਕਤੀ ਬਖਸ਼ਣ।
ਇਸੇ ਦੌਰਾਨ ਹੀ ਮੁੱਖ ਸਕੱਤਰ ਹਰਚਰਨ ਸਿੰਘ, ਡਾ. ਰੂਪ ਸਿੰਘ, ਮਨਜੀਤ ਸਿੰਘ ਤੇ ਅਵਤਾਰ ਸਿੰਘ ਸਕੱਤਰ, ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਤੇ ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਕੱਤਰ, ਰਣਜੀਤ ਸਿੰਘ, ਮਹਿੰਦਰ ਸਿੰਘ ਆਹਲੀ, ਪ੍ਰਤਾਪ ਸਿੰਘ, ਦਿਲਜੀਤ ਸਿੰਘ ਬੇਦੀ, ਬਿਜੈ ਸਿੰਘ, ਕੇਵਲ ਸਿੰਘ ਤੇ ਬਲਵਿੰਦਰ ਸਿੰਘ ਜੌੜਾ ਸਿੰਘਾ ਐਡੀ: ਸਕੱਤਰ ਤੇ ਕੁਲਵਿੰਦਰ ਸਿੰਘ `ਰਮਦਾਸ` ਮੀਤ ਸਕੱਤਰ ਨੇ ਜਥੇ. ਅਵਤਾਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media