ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ)- ਸ਼੍ਰੀ ਗੁਰੂ ਅਰਜੂਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਧਾਨ ਸੁਰਿੰਦਰ ਸਿੰਘ ਨਰੂਲਾ, ਸਤਵਿੰਦਰ ਸਿੰਘ ਅਤੇ ਸਾਰੇ ਸਾਥੀਆਂ ਦੇ ਸਹਿਯੋਗ ਨਾਲ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਨਿਉਟਰੀ ਕੁਲਚੇ ਦਾ ਲੰਗਰ ਅਤੂੱਟ ਵਰਤਾਇਆ ਗਿਆ।ਇਸ ਦੌਰਾਨ ਪ੍ਰਧਾਨ ਸੁਰਿੰਦਰ ਸਿੰਘ ਨਰੂਲਾ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਸ਼੍ਰੀ ਗੁਰੂ ਅਰਜੂਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਸਮਾਜ ਵਿਚ ਹਰ ਕਿਸੇ ਨੂੰ ਆਪਣੀ ਜੇਬ ਵਿਚੋਂ ਥੋੜਾ ਹਿੱਸਾ ਗਰੀਬ ਲੋਕਾਂ ਦੀ ਸੇਵਾ ਵਿਚ ਲਗਾਉਂਣਾ ਚਾਹੀਦਾ ਹੈ।ਇਸ ਮੌਕੇ ਮਨਵਿੰਦਰ ਸਿੰਘ, ਦਾਨਿਸ਼ਪ੍ਰੀਤ ਸਿੰਘ, ਬਨਮੀਤ ਸਿੰਘ, ਜਸਪ੍ਰੀਤ ਸਿੰਘ, ਹੈਪੀ, ਵਿੱਕੀ, ਸਤਨਾਮ ਆਦਿ ਹਾਜਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …