ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪੰਥ ਪ੍ਰਸਿਧ ਸੰਤਾਂ ਮਹਾਂ ਪੁਰਖਾਂ ਨੇ ਸਿੱਖ ਸੰਗਤਾਂ ਅਤੇ ਪੰਜਾਬ ਵਾਸੀਆਂ ਨੂੰ ਪੰਜਾਬ ਅਤੇ ਪੰਥ ਦੇ ਵਡੇਰੇ ਹਿਤਾਂ ਲਈ 4 ਫਰਵਰੀ ਨੂੰ ਚੋਣ ਨਿਸ਼ਾਨ ਤੱਕੜੀ ਉੱਤੇ ਮੋਹਰ ਲਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ।ਇਥੋਂ ਜਾਰੀ ਇਕ ਸਾਂਝੇ ਬਿਆਨ ਵਿਚ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਮੁਖੀ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ, ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ, ਸੰਤ ਬਾਬਾ ਸੁਖਦੇਵ ਸਿੰਘ ਭੁਚੋਵਾਲੇ, ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ, ਸੰਤ ਬਾਬਾ ਮਨਜੀਤ ਸਿੰਘ ਜੀ ਹਰਖੋਵਾਲ, ਸੰਤ ਬਾਬਾ ਜ਼ੋਰਾ ਸਿੰਘ ਬੱਧਨੀ ਕਲਾਂ ਵਾਲੇ, ਸੰਤ ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾ ਵਾਲੇ, ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਸੰਤ ਬਾਬਾ ਸੁਖਚੈਨ ਸਿੰਘ ਧਰਮਪੁਰਾ, ਭਾਈ ਜਸਬੀਰ ਸਿੰਘ ਖ਼ਾਲਸਾ, ਸੰਤ ਬਾਬਾ ਪ੍ਰੀਤਮ ਸਿੰਘ ਆਗਰੇਵਾਲੇ, ਬਾਬਾ ਅਵਤਾਰ ਸਿੰਘ ਧੂਲਕੋਟ ਵਾਲਿਆਂ ਨੇ ਕਿਹਾ ਕਿ ਕੁੱਝ ਪੰਥ ਵਿਰੋਧੀ ਤਾਕਤਾਂ ਇੱਕ ਸਾਜ਼ਿਸ਼ ਤਹਿਤ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ’ਤੇ ਤੁਲੀਆਂ ਹੋਈਆਂ ਹਨ। ਜੇ ਅਜਿਹਾ ਹੋਇਆ ਤਾਂ ਪੰਜਾਬ ਨੂੰ ਆਉਣ ਵਾਲੇ ਸਮੇਂ ’ਚ ਵੱਡੀ ਕੀਮਤ ਚੁਕਾਉਣੀ ਪੈ ਸਕਦੀ ਹੈ।ਅਜਿਹੀਆਂ ਪੰਥ ਅਤੇ ਪੰਜਾਬ ਦੋਖੀ ਸ਼ਕਤੀਆਂ ਦਾ ਮੂੰਹ ਤੋੜਵਾਂ ਜੁਆਬ ਦੇਣਾ ਅੱਜ ਸਮੇਂ ਦੀ ਵੱਡੀ ਲੋੜ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media