Tuesday, July 21, 2026

ਬਸੰਤ ਰਾਗ ਅਧਾਰਤ ਕੀਰਤਨ ਸਮਾਗਮ ਅੱਜ

ਨਵੀਂ ਦਿੱਲੀ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਸੰਤ ਰਾਗ ਅਧਾਰਤ ਵਿਸ਼ੇਸ਼ ਕੀਰਤਨ ਸਮਾਗਮ ਐਤਵਾਰ 5 ਫਰਵਰੀ ਸ਼ਾਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।rana-paramjit-singh

ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਇਥੇ ਜਾਰੀ ਇੱਕ ਬਿਆਨ ਰਾਹੀਂ ਦਿੱਤੀ। ਉਨ੍ਹਾਂ ਦਸਿਆ ਕਿ ਇਸ ਮੌਕੇ ਰਹਰਾਸਿ ਸਾਹਿਬ ਦੇ ਪਾਠ ਉਪਰੰਤ  ਗੁ. ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਜੀਤ ਸਿੰਘ ਰਸੀਲਾ, ਭਾਈ ਹਰਜੀਤ ਸਿੰਘ ਗੁਰਦੀਪ ਸਿੰਘ, ਭਾਈ ਕੁਲਵੰਤ ਸਿੰਘ ਪ੍ਰਭਾਤ, ਭਾਈ ਪ੍ਰੇਮ ਸਿੰਘ ਬੰਧੂ ਅਤੇ ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ  ਦੇ ਕੀਰਤਨੀ ਜੱਥੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਅਤੇ ਭਾਈ ਰਣਜੀਤ ਸਿੰਘ ਹੈਡ ਗ੍ਰੰਥੀ (ਗੁ. ਬੰਗਲਾ ਸਾਹਿਬ) ਗੁਰ ਸ਼ਬਦ ਦੀ ਕੱਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।ਰਾਣਾ ਨੇ ਦਸਿਆ ਕਿ ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਚੜ੍ਹਦੀਕਲਾ ਟਾਈਮ ਟੀ.ਵੀ ਪੁਰ ਹੋਵੇਗਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply