Thursday, October 8, 2026

ਖਾਲਸਾਨਾਮਾ ਦੀ ਮਨੁੱਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾਉਣ ਲਈ ਕਥਾ ਅਰੰਭ

ਨਵੀਂ ਦਿੱਲੀ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਬਾਣੀਆਂ ਅਤੇ ਹੋਰ ਪੰਥ ਪ੍ਰਵਾਨਤ ਇਤਿਹਾਸਕ ਰਚਨਾਵਾਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਰਾਹੀਂ, ਉਨ੍ਹਾਂ ਦੀ ਇਤਿਹਾਸਕ ਅਤੇ ਮਨੁੱਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਹੋਈ ਲੜੀ ਨੂੰ ਅਗੇ ਤੋਰਦਿਆਂ, ਅੱਜ ਸ਼ਨੀਵਾਰ 4 ਫਰਵਰੀ ਤੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਬਾਬਾ ਬੰਤਾ ਸਿੰਘ (ਮੁੰਡਾ ਪਿੰਡ ਵਾਲਿਆਂ) ਵਲੋਂ ‘ਸਰਬਲੋਹ’ ਵਿਚੋਂ ‘ਖਾਲਸਾਨਾਮਾ’ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾਣ ਲਈ, ਉਸ ਦੀ ਅਰਥਾਂ ਅਤੇ ਵਿਆਖਿਆ ਸਹਿਤ ਕਥਾ ਅਰੰਭੀ ਗਈ ਹੈ, ਜੋ ਵੀਰਵਾਰ 9 ਫਰਵਰੀ ਤੱਕ ਚਲੇਗੀ।paramjeet-singh-rana-1

ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਕਥਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਸਦਾ ਵਾਂਗ ਰੋਜ਼ ਸਵੇਰੇ 7.30 ਤੋਂ 8.30 ਵਜੇ ਤਕ ਚੜ੍ਹਦੀਕਲਾ ਟਾਈਮ ਟੀਵੀ ਪੁਰ ਹੋ ਰਿਹਾ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply