Sunday, October 11, 2026

ਸ਼੍ਰੋਮਣੀ ਅਕਾਲੀ ਦਲ (ਅ) ਮਨਾਏਗਾ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦਾ 70ਵਾਂ ਜਨਮ ਦਿਨ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ ਬਿਊਰੋ)- ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦਾ 70ਵਾਂ ਜਨਮ ਦਿਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 12 ਫਰਵਰੀ ਦਿਨ ਐਤਵਾਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵੱਲੋਂ ਬੜੀ ਧੂਮ ਧਾਮ ਨਾਲ ਮਨਾਇਆ ਜਾਵੇਗਾ।sakhira

ਪਾਰਟੀ ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ, ਇਕਬਾਲ ਸਿੰਘ ਟਿਵਾਣਾ ਦਫਤਰ ਸਕੱਤਰ ਸਿੰਘ ਸਕੱਤਰ ਫਤਿਹਗੜ੍ਹ ਸਾਹਿਬ, ਹਰਬੀਰ ਸਿੰਘ ਸੰਧੂ ਦਫਤਰ ਸਕੱਤਰ ਅੰਮ੍ਰਿਤਸਰ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਸਿੱਖ ਸੰਘਰਸ਼ ਦੇ ਰੂਹ-ਏ-ਰਵਾਂ ਰਹੇ  ਤੇ ਹਲੀਮੀ ਰਾਜ ਦੀ ਬਾਤ ਪਾਉਣ ਵਾਲੇ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਿੱਖ ਸੰਘਰਸ਼ ਨੂੰ ਦਿੱਤੀ ਗਈ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਵਿਲੱਖਣ ਪਹਿਚਾਣ ਦਿਵਾਉਣ ਤੇ ਸਿੱਖਾਂ ਨੂੰ ਆਪਣੇ ਹੱਕਾਂ ਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਾਉਣ ਦੇ ਵਿੱਚ ਸੰਤ ਜਰਨੈਲ ਸਿੰਘ ਖਾਲਸਾ ਦੀ ਅਹਿਮ ਭੂਮਿਕਾ ਰਹੀ ਹੈ।ਇਸ ਲਈ ਹਰੇਕ ਸਿੱਖ ਦਾ ਫਰਜ਼ ਬਣਦਾ ਹੈ ਕਿ ਉਹ ਉਨ੍ਹਾਂ ਦੇ 70ਵੇਂ ਜਨਮ ਦਿਵਸ `ਤੇ ਫਤਿਹਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ। ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਖਾਲਿਸਤਾਨ ਦੇ ਹੱਕ ਤੇ ਅਧਿਕਾਰ ਦੀ ਮੰਗ ਰੱਖਣ ਦਾ ਹੱਕ ਸਿੱਖਾਂ ਨੂੰ ਦੇਸ਼ ਦੀ ਸਰਵ ਉੱਚ ਅਦਾਲਤ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਵੱਲੋਂ ਕਾਨੂੰਨੀ ਤੌਰ ਤੇ ਮਿਲਿਆ ਹੋਇਆ ਹੈ, ਜਿਸ ਨੂੰ ਦਬਾਇਆ ਨਹੀਂ ਜਾ ਸਕਦਾ।ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਤੇ ਪੰਥਕ ਹਿਤੈਸ਼ੀਆਂ ਨੂੰ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ 70ਵੇਂ ਜਨਮ ਦਿਵਸ ਸਮਾਰੋਹ ਵਿੱਚ ਹੁੰਮ ਹੁੰਮਾ ਕੇ ਪੁੱਜਣ ਦੀ ਅਪੀਲ ਕੀਤੀ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply