Tuesday, November 24, 2026

ਪਿੰਡ ਫਜ਼ਲਾਬਾਦ ਤੇ ਚੁੱਘਾ ਖੁਰਦ ’ਚ ਗੁਟਕਾ ਸਾਹਿਬ, ਰੁਮਾਲਿਆਂ ਦੀ ਹੋਈ ਬੇਅਦਬੀ ਨਿੰਦਣਯੋਗ – ਪ੍ਰੋ: ਬਡੂੰਗਰ

ਅੰਮ੍ਰਿਤਸਰ, 6 ਫਰਵਰੀ (ਗੁਰਪ੍ਰੀਤ ਸਿੰਘ)-    ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਿਛਲੇ ਸਮੇਂ ਦੌਰਾਨ ਗੁਰੂ ਘਰਾਂ ਅੰਦਰ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸੰਗਤਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਆਪਣੇ ਸ਼ਹਿਰ, ਕਸਬਿਆਂ ਤੇ ਪਿੰਡਾਂ ਵਿਚ ਗੁਰੂ ਘਰਾਂ ਦੀ ਪੂਰਨ ਸੁਚੇਤਤਾ ਤੇ ਜ਼ਿੰਮੇਵਾਰੀ ਨਾਲ ਨਿਗਰਾਨੀ ਰੱਖਣ ਤਾਂ ਕਿ ਸ਼ਰਾਰਤੀ ਅਨਸਰ ਆਪਣੇ ਭੈੜੇ ਮਨਸੂਬਿਆਂ ਵਿਚ ਕਾਮਯਾਬ ਨਾ ਹੋ ਸਕਣ।kirpal-s-badunger

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਫੱਤੂਢੀਂਗਾ ਦੇ ਪਿੰਡ ਫਜ਼ਲਾਬਾਦ ਦੇ ਗੁਰਦੁਆਰਾ ਸਾਹਿਬ ਅਤੇ ਜ਼ਿਲ੍ਹਾ ਮੋਗਾ ਦੇ ਪਿੰਡ ਚੁੱਘਾ ਖੁਰਦ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਗੁਟਕਾ ਸਾਹਿਬ, ਪੀੜੀ ਸਾਹਿਬ ਤੇ ਰੁਮਾਲਿਆਂ ਦੀ ਕੀਤੀ ਬੇਅਦਬੀ ਅਤੇ ਹਜ਼ਾਰਾਂ ਰੁਪਏ ਦਾ ਸਮਾਨ ਚੋਰੀ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪ੍ਰਸ਼ਾਸਨ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਗੁਰਦੁਆਰਾ ਸਾਹਿਬ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਲੋਕੇਸ਼ਨ ਦੇ ਅਧਾਰ ‘ਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਕੇ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਕੋਝੀ ਖੇਡ ਵਿਚ ਲੱਗੇ ਸ਼ਰਾਰਤੀ ਅਨਸਰ ਲੋਕਾਂ ਵਿਚ ਸਮਾਜਿਕ ਤੇ ਭਾਈਚਾਰਕ ਪਾੜਾ ਪਾਉਣਾ ਚਾਉਂਦੇ ਹਨ। ਜਿਸ ਤੋਂ ਸੁਚੇਤ ਹੋਣ ਦੀ ਅਤਿਅੰਤ ਲੋੜ ਹੈ। ਉਨ੍ਹਾਂ ਨੇ ਸਮੂਹ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਉਹ ਗੁਰੂ ਘਰਾਂ ਦੀ ਪੂਰਨ ਸੁਰੱਖਿਆ ਲਈ ਆਪਣੇ ਤੌਰ ‘ਤੇ ਸਖਤ ਨਿਗਰਾਨੀ ਕਰਨ ਤਾਂ ਕਿ ਸ਼ਰਾਰਤੀ ਅਨਸਰ ਗੁਰੂ ਘਰਾਂ ਦੀ ਬੇਅਦਬੀ ਕਰਨ ਵਿਚ ਕਾਮਯਾਬ ਨਾ ਹੋ ਸਕਣ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply