Thursday, August 13, 2026

ਪ੍ਰਿੰਸ ਖੁੱਲਰ ਪੰਜਾਬ ਕਾਂਗਰਸ ਦੇ ਸਮਾਜ ਭਲਾਈ ਤੇ ਸਿੱਖਿਆ ਸੈਲ ਦੇ ਚੇਅਰਮੈਨ ਨਿਯੁੱਕਤ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਦੇ ਮਸ਼ਹੂਰ ਰੀਅਲ ਇਸਟੇਟ ਵਪਾਰੀ ਅਤੇ ਮੋਹਨ ਲਾਲ ਮੈਮੋਰੀਅਲ ਇੰਸਟੀਟਿਊਟ ਆਫ ਐਜੁਕੇਸ਼ਨ ਅਤੇ ਐਸ.ਵੀ ਮੈਮੋਰੀਅਲ ਕਾਲਜ ਆਫ ਨਰਸਿੰਗ ਦੇ ਚੇਅਰਮੈਨ, ਪ੍ਰਿੰਸ ਖੁੱਲਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਮਾਜ ਭਲਾਈ ਅਤੇ ਸਿੱਖਿਆ ਸੈਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।Prince Khullar

ਪੰਜਾਬ ਕਾਂਗਰਸ ਦੇ ਚੇਅਰਮੈਨ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਘੋਸ਼ਣਾ ਕਰਦੇ ਹੋਏ ਆਪਣੀ ਚਿੱਠੀ ’ਚ ਲਿਖਿਆ ਹੈ ਕਿ ਇਹ ਨਿਯੁੱਕਤੀ ਤੁਰੰਤ ਲਾਗੂ ਹੋ ਗਈ ਹੈ।ਪ੍ਰਿੰਸ ਖੁੱਲਰ ਸਾਲ 2004 ਤੋਂ 2007 ਤੱਕ ਪੰਜਾਬ ਯੂਥ ਕਾਂਗਰਸ ਦੇ ਮੁੱਖ ਸਕੱਤਰ ਅਤੇ ਉਸ ਤੋਂ ਬਾਅਦ 2011 ਤੱਕ ਪੰਜਾਬ ਕਾਂਗਰਸ ਦੇ ਸਕੱਤਰ ਰਹਿ ਚੁੱਕੇ ਹਨ।ਉਨ੍ਹਾਂ ਨੇ ਕਿਹਾ ਕਿ, ‘ਨਵੀਂ ਜਿੰਮੇਦਾਰੀ ਦੇ ਲਈ ਮੈਂ ਕੈਪਟਨ ਅਮਰਿੰਦਰ ਸਿੰਘ, ਰਾਸ਼ਟਰੀ ਚੇਅਰਮੈਨ ਸੋਨੀਆ ਗਾਂਧੀ ਅਤੇ ਉਪ ਚੇਅਰਮੈਨ ਰਾਹੁਲ ਗਾਂਧੀ ਦਾ ਧੰਨਵਾਦੀ ਹਾਂ।ਮੈਨੂੰ ਵਿਸ਼ਵਾਸ ਹੈ ਕਿ ਪ੍ਰਦੇਸ਼ ਦੀ ਜਨਤਾ ਭਾਰੀ ਵੋਟਾਂ ਨਾਲ ਕਾਂਗਰਸ ਦੇ ਪੱਖ ’ਚ ਵੋਟ ਪਾ ਕੇ ਪੰਜਾਬ ’ਚ ਨਵੇਂ ਯੁਗ ਦੀ ਸ਼ੁਰੂਆਤ ਕਰੇਗੀ।ਕੈਪਟਨ ਅਮਰਿੰਦਰ ਸਿੰਘ ਨੇ ਆਸ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ‘ਪ੍ਰਿੰਸ ਖੁੱਲਰ ਲੰਮੇਂ ਸਮੇਂ ਤੋਂ ਸਿੱਖਿਆ ਦੇ ਖੇਤਰ ’ਚ ਕੰਮ ਕਰ ਰਹੇ ਹਨ ਅਤੇ ਮੈਂ ਆਸ ਕਰਦਾ ਹਾਂ ਕਿ ਸਮਾਜ ਭਲਾਈ ਅਤੇ ਸਿੱਖਿਆ ਦੇ ਖੇਤਰ ’ਚ ਪ੍ਰਦੇਸ਼ ’ਚ ਪਾਰਟੀ ਦੀਆਂ ਇੱਛਾਵਾਂ ’ਤੇ ਖਰਾ ਉਤਰਣਗੇ।’

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply