Monday, April 20, 2026

ਪੀਲੀ ਕੁੰਗੀ ਪ੍ਰਤੀ ਜਾਗੁਰਕ ਕਰਨ ਲਈ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਦਰਸ਼ੋਪੁਰ, ਨੌਸ਼ਹਿਰਾ ਨਲਬੰਦਾ ਦਾ ਦੌਰਾ

ਪਠਾਨਕੋਟ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਦਿਸ਼ਾ ਨਿਰਦੇਸ਼ਾਂ ਤੇ ਕਣਕ ਦੀ ਫਸਲ ਉਪਰ ਪੀਲੀ ਕੁੰਗੀ ਬਿਮਾਰੀ ਪ੍ਰਤੀ ਜਾਗੁਰਕ ਕਰਨ ਲਈ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਬਲਾਕ ਪਠਾਨਕੋਟ ਦੇ ਪਿੰਡਾਂ ਦਰਸ਼ੋਪੁਰ, ਨੌਸ਼ਹਿਰਾ ਨਲਬੰਦਾ ਆਦਿ ਦਾ ਦੌਰਾ ਕੀਤਾ।PPN0702201724

ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੇ ਹੁਕਮਾਂ ਤੇ ਬਣਾਈ ਇਸ ਟੀਮ ਵਿੱਚ ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ, ਡਾ. ਸੰਦੀਪ ਸਿੰਘ ਢਿਲੋਂ ਖੇਤੀਬਾੜੀ ਵਿਕਾਸ ਅਫਸਰ, ਡਾ. ਪ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਪਸਰ ਸਨ।ਦੌਰੇ ਦੌਰਾਨ ਪਿੰਡ ਦਰਸ਼ੋਪੁਰ ਦੇ ਜਸਬੀਰ ਸਿੰਘ ਦੇ ਖੇਤਾਂ ਵਿੱਚ ਕਣਕ ਦੀ ਕਿਸਮ ਐਚ ਡੀ 2967 ਤੇ ਪੀਲੀ ਕੁੰਗੀ ਦੇ ਸ਼ੁਰੂਆਤੀ ਲੱਛਣ ਦੇਖੇ ਗਏ ਅਤੇ ਮੌਕੇ ਤੇ ਹੀ ਪ੍ਰਭਾਵਤ ਖੇਤ ਵਿੱਚ ਪ੍ਰੋਪੀਕੋਨਾਜ਼ੋਲ ਦਾ ਛਿੜਕਾਅ ਕਰਵਾ ਦਿੱਤਾ ਗਿਆ ਤਾਂ ਜੋ ਅਗਾਂਹ ਬਿਮਾਰੀ ਨਾਂ ਫੈਲੇ।ਕਿਸਾਨਾਂ ਨੂੰ ਨਿਰੰਤਰ ਫਸਲ ਦਾ ਨਿਰੀਖਣ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ।
ਪੀਲੀ ਕੁੰਗੀ ਨਾਲ ਪ੍ਰਭਾਵਤ ਖੇਤਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ ਅਮਰੀਕ ਸਿੰਘ ਨੇ ਕਿਹਾ ਕਿ ਪੀਲੀ ਕੁੰਗੀ ਸਭ ਤੋਂ ਪਹਿਲਾਂ ਹੇਠਲੇ ਪੱਤਿਆਂ ਉੱਪਰ ਆਉਂਦੀ ਹੈ, ਜੋ ਪੀਲੇ ਰੰਗ ਦੇ ਪਾਊਡਰੀ ਲੰਮੀਆਂ ਧਾਰੀਆਂ ਦੇ ਰੂਪ ਵਿੱਚ ਧੱਬਿਆਂ ਦੇ ਰੂਪ ਵਿੱਚ ਦਿਖਾਈ ਦਿੰਦੀ ਹੈ,ਜੇਕਰ ਪ੍ਰਭਾਵਤ ਪੱਤੇ ਨੂੰ ਦੋ ਉੰਗਲਾਂ ਵਿੱਚ ਫੜਿਆ ਜਾਵੇ ਤਾਂ ਉੰਗਲਾਂ ਤੇ ਪੀਲਾ ਪਾਊਡਰ ਲੱਗ ਜਾਂਦਾ ਹੈ।ਪੀਲੀ ਕੁੰਗੀ ਦੇ ਪੀਲੇ ਕਣ ,ਹਲਦੀ ਦੇ ਪਾਊਡਰ ਵਾਂਗ ਹੱਥਾਂ ਅਤੇ ਕੱਪੜਿਆਂ ਤੇ ਵੀ ਲੱਗ ਜਾਂਦੇ ਹਨ,ਜੋ ਬਿਮਾਰੀ ਦੇ ਅਗਾਂਹ ਫੈਲਣ ਵਿੱਚ ਸਹਾਈ ਹੁੰਦੇ ਹਨ।ਡਾ ਸੰਦੀਪ ਸਿੰਘ ਢਿਲੋਂ ਨੇ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਖੇਤਾਂ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਅਤੇ ਜਦ ਵੀ ਪੀਲੀ ਕੁੰਗੀ ਦੇ ਹਮਲੇ ਦੇ ਸ਼ੁਰੂਆਤੀ ਲੱਛਣ ਦਿਖਾਈ ਦੇਣ ਤਾਂ ਤੁਰੰਤ 200 ਮਿ. ਲੀ ਪ੍ਰੋਪੀਕੋਨਾਜ਼ੋਲ 25 ਈ.ਸੀ (ਟਿਲਟ/ ਬੰਪਰ/ ਸ਼ਾਈਨ/ ਕੰਪਾਸ/ ਮਾਰਕਜ਼ੋਲ) ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦੇਣਾ ਚਾਹੀਦਾ ਹੈ।ਉਨਾਂ ਕਿਹਾ ਕਿ ਕਈ ਵਾਰ ਕਿਸਾਨ ਕਣਕ ਦੀ ਫਸਲ ਦੇ ਪੌਦਿਆਂ ਦੇ ਪੱਤੇ ਪੀਲੇ ਹੋਣ ਤੇ ਪੀਲੀ ਕੁੰਗੀ ਦੇ ਭੁਲੇਖੇ ਦਵਾਈ ਦਾ ਛਿੜਕਾੳ ਸ਼ੁਰੂ ਕਰ ਦਿੰਦੇ ਹਨ, ਜਿਸ ਨਾਲ ਸਮੇਂ ਦੀ ਬਰਬਾਦੀ ਦੇ ਨਾਲ ਨਾਲ ਖੇਤੀ ਲਾਗਤ ਖਰਚੇ ਵੀ ਵਧਦੇ ਹਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply