Wednesday, February 25, 2026

ਐਸ.ਐਮ.ਡੀ.ਆਰ.ਐਸ.ਡੀ ਕਾਲਜ `ਚ ਹੋਵੇਗੀ ਤਿੰਨ ਵਿਧਾਨ ਸਭਾ ਹਲਕਿਆਂ ਸੁਜਾਨਪੁਰ, ਭੋਆ ਅਤੇ ਪਠਾਨਕੋਟ ਦੀ ਗਿਣਤੀ

ਪਠਾਨਕੋਟ, 7 ਫਰਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਅਤੇ ਸ਼ਾਂਤੀ ਪੂਰਵਕ ਨੇਪਰੇ ਚੜ੍ਹ ਗਿਆ ਹੈ ਅਤੇ ਇਸ ਦੇ ਨਤੀਜੇ 11 ਮਾਰਚ ਨੂੰ ਘੋਸ਼ਿਤ ਹੋਣਗੇ।ਇਸ ਲਈ ਜਿਲ੍ਹਾ ਪਠਾਨਕੋਟ ਦੇ ਤਿੰਨ ਵਿਧਾਨ ਸਭਾ ਹਲਕਿਆਂ 001-ਸੁਜਾਨਪੁਰ, 002-ਭੋਆ ਅਤੇ 003-ਪਠਾਨਕੋਟ ਦੀ ਕਾਊਂਟਿੰਗ ਐਸ.ਐਮ.ਡੀ.ਆਰ.ਐਸ.ਡੀ ਕਾਲਜ ਵਿਖੇ ਹੋਵੇਗੀ ਅਤੇ ਇਹ ਕਾਊਟਿੰਗ ਵੱਖੋ ਵੱਖਰੇ ਹਾਲ ਵਿੱਚ ਕਰਵਾਈ ਜਾਵੇਗੀ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਨੇ ਪੰਜਾਬ ਵਿਧਾਨ ਸਭਾ ਚੋਣਾਂ- 2017 ਲਈ ਕਾਊਂਟਿੰਗ ਵਾਸਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।PPN0702201725
ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਅੰਦਰ ਇਸ ਵਾਰ 77.58 ਪ੍ਰਤੀਸ਼ਤ ਵੋਟਿੰਗ ਹੋਈ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਡਿਊਟੀ ‘ਤੇ ਲਗਾਏ ਗਏ ਕਰਮਚਾਰੀਆਂ ਨੇ ਆਪਣੀ ਵੋਟ ਪੋਸਟਲ ਬੈਲਟ ਰਾਹੀਂ ਪਾਈ ਹੈ ਅਤੇ ਪੋਸਟਲ ਬੈਲਟ ਪੇਪਰਾਂ ਦੀ ਗਿਣਤੀ ਵੀ ਕਾਊਂਟਿੰਗ ਵਾਲੇ ਦਿਨ ਹੋਵੇਗੀ। ਉਨ੍ਹਾਂ ਦੱਸਿਆ ਕਿ ਚੋਣ ਡਿਊਟੀ ਕਰ ਰਹੇ ਕੁਝ ਕਰਮਚਾਰੀਆਂ ਨੂੰ ਪੋਸਟਲ ਬੈਲਟ ਭੇਜੇ ਗਏ ਹਨ। ਉਨ੍ਹਾਂ ਅਪੀਲ ਕੀਤੀ ਕਿ ਜਿੰਨ੍ਹਾਂ ਕਰਮਚਾਰੀਆਂ ਨੂੰ ਆਪਣੇ ਪੋਸਟਲ ਬੈਲਟ ਮਿਲ ਗਏ ਹਨ, ਉਹ ਡਾਕ ਰਾਹੀਂ ਜਾਂ ਸਬੰਧਤ ਰਿਟਰਨਿੰਗ ਅਫਸਰ ਦੇ ਦਫਤਰ ਵਿਖੇ ਰੱਖੇ ਡਰੋਪ ਬਾਕਸ ਵਿੱਚ ਆਪਣੇ ਪੋਸਟਲ ਬੈਲਟ ਜਰੂਰ ਪਾਉਣ। ਉਨ੍ਹਾਂ ਦੱਸਿਆ ਕਿ ਸਖਤ ਸਕਿਊਰਟੀ ਵਿੱਚ ਡਰੋਪ ਬਾਕਸ ਰਿਟਰਨਿੰਗ ਅਫਸਰਾਂ ਦੇ ਦਫਤਰ ਵਿਖੇ ਰੱਖੇ ਗਏ ਹਨ ਅਤੇ ਸਬੰਧਤ ਰਿਟਰਨਿੰਗ ਅਫਸਰਾਂ ਵੱਲੋਂ ਕਰਮਚਾਰੀਆਂ ਦੀ ਸਹੂਲਤ ਲਈ ਡਰੋਪ ਬਾਕਸ ਲਈ ਨਿਰਧਾਰਤ ਜਗ੍ਹਾ ‘ਤੇ ਕਰਮਚਾਰੀ ਦੀ ਡਿਊਟੀ ਲਗਾਈ ਹੈ।ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਹਲਕਾ 001-ਸੁਜਾਨਪੁਰ, 002-ਭੋਆ ਅਤੇ 003-ਪਠਾਨਕੋਟ ਦੇ ਨਾਲ ਸਬੰਧਤ ਰਿਟਰਨਿੰਗ ਅਫਸਰਾਂ ਨੂੰ ਕਿਹਾ ਕਿ ਉਹ 11 ਮਾਰਚ ਨੂੰ ਹੋਣ ਵਾਲੀ ਕਾਊਟਿੰਗ ਸਬੰਧੀ ਸਾਰੇ ਪ੍ਰਬੰਧ ਜਲਦੀ ਤੋਂ ਜਲਦੀ ਮੁਕੰਮਲ ਕਰ ਲੈਣ ਤਾਂ ਜੋ ਗਿਣਤੀ ਵਾਲੇ ਦਿਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਰਿੰਦਰ ਸਿੰਘ ਐਸ.ਡੀ.ਐਮ. ਕਮ ਰਿਟਰਨਿੰਗ ਅਫਸਰ ਵਿਧਾਨ ਸਭਾ ਹਲਕਾ 003-ਪਠਾਨਕੋਟ, ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਰਜਿੰਦਰ ਸਿੰਘ ਤਹਿਸੀਲਦਾਰ ਚੋਣਾਂ, ਸਰਬਜੀਤ ਚੋਣ ਕਾਨੂੰਗੋ ਅਤੇ ਸਬੰਧਤ ਅਧਿਕਾਰੀ ਹਾਜਰ ਸਨ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply