ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ)- ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਇਕ ਹਫ਼ਤਾ ਵੱਖ-ਵੱਖ ਸਕੂਲਾਂ ਅਤੇ ਕਾਲਜ਼ਾਂ ਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ ਪੰਜਾਬੀ ਭਾਸ਼ਾ ਬਾਰੇ ਜਾਗਰੂਕ ਮੁਹਿੰਮ ਚਲਾਈ ਜਾਵੇਗੀ, ਜੋ 13 ਫਰਵਰੀ ਤੋਂ 21 ਫਰਵਰੀ ਤੱਕ ਜਾਰੀ ਰਹੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਕੱਤਰ ਭੁਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ 21 ਫਰਵਰੀ ਦਾ ਦਿਨ ਕੌਮਾਂਤਰੀ ਪੱਧਰ ਤੇ ਮਾਤ ਭਾਸ਼ਾ ਦਿਨ ਵੱਜੋਂ ਮਨਾਇਆ ਜਾਂਦਾ ਹੈ।ਇਸ ਵਾਸਤੇ ਇਸ ਦਿਨ ਤੱਕ ਇੱਕ ਹਫ਼ਤਾ ਫਾਊਂਡੇਸ਼ਨ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਸੰਪਰਕ ਕੀਤਾ ਜਾਵੇਗਾ। ਇਹਨਾਂ ਮੀਟਿੰਗਾਂ ਵਿੱਚ ਡਾ. ਸੁਖਦੇਵ ਸਿੰਘ ਸੇਖੋਂ, ਡਾ. ਭੁਪਿੰਦਰ ਸਿੰਘ ਭਕਨਾ, ਡਾ. ਸੰਤਸੇਵਕ ਸਿੰਘ, ਨਵਦੀਪ ਸਿੰਘ ਵਾਹਲਾ, ਨਵਦੀਪ ਰੰਧਾਵਾ, ਸੁਖਜਿੰਦਰ ਸਿੰਘ, ਭੂਪਿੰਦਰ ਸਿੰਘ ਗਿੱਲ, ਕੁਲਵਿੰਦਰ ਸਿੰਘ, ਬਲਬੀਰ ਸਿੰਘ ਮੂਧਲ, ਸਤਨਾਮ ਸਿੰਘ ਪਾਖਰਪੁਰਾ, ਡਾ. ਇੰਦਰਾ ਵਿਰਕ, ਹਰੀਸ਼ ਕੈਲਾ, ਹਰਜੀਤ ਸਿੰਘ ਰਾਜਾਸਾਂਸੀ, ਡਾ. ਗੁਰਪ੍ਰੀਤ ਸਿੰਘ, ਨਵਦੀਪ ਸਿੰਘ ਘਈ, ਗੁਰਵਿੰਦਰ ਸਿੰਘ, ਜਤਿੰਦਰ ਸਿੰਘ ਛੀਨਾ, ਰਣਬੀਰ ਕੌਰ ਰਾਣਾ, ਗੁਰਜੀਤ ਕੌਰ ਅਜਨਾਲਾ ਆਦਿ ਸਮੇਤ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media