ਪੱਟੀ, 9 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)- ਮਾਨਵਤਾ ਦੀ ਸੇਵਾ ਨੂੰ ਸਮਰਪਿਤ ਗੁਰੁ ਨਾਨਕ ਲੋਕ ਭਲਾਈ ਟਰਸੱਟ ਹਾਂਗਕਾਂਗ ਤੇ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਰਜਿ: ਵੱਲੋਂ ਲੋੜਵੰਦ ਵਿਅਕਤੀਆਂ ਦੀ ਮਦਦ ਲਗਾਤਾਰ ਕੀਤੀ ਜਾ ਰਹੀ ਹੈ ਇਸੇ ਕੜੀ ਤਹਿਤ ਟਰੱਸਟ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਵਰਿਆਮ ਸਿੰਘ ਦੇ ਪਰਿਵਾਰ ਵੱਲੋਂ ਗੁਰੂ ਨਾਨਕ ਲੋਕ ਭਲਾਈ ਟਰਸੱਟ ਹਾਂਗਕਾਂਗ ਅਤੇ ਬਾਬਾ ਦੀਪ ਸਿੰਘ ਚੈਰੀਟੇਬਲ ਟਰਸੱਟ ਪੱਟੀ ਦਾ ਵਿਸ਼ੇਸ ਧੰਨਵਾਦ ਕੀਤਾ।
ਵਰਿਆਮ ਸਿੰਘ ਨੇ ਕਿਹਾ ਕਿ ਲੜਕੀ ਦਾ ਵਿਆਹ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਸੀ ਅਤੇ ਟਰਸੱਟ ਵੱਲੋਂ 50 ਹਜ਼ਾਰ ਰੁਪਏ ਵਿਆਹ ਲਈ ਦਿੱਤੇ ਗਏ।ਸੇਵਾਦਾਰ ਗੁਰਮੀਤ ਸਿੰਘ ਨੇ ਕਿਹਾ ਕਿ ਵਰਿਆਮ ਸਿੰਘ ਜੋ ਕਿ ਕੈਂਸਰ ਦੀ ਬੀਮਾਰੀ ਨਾਲ ਪੀੜਿਤ ਦੇ ਇਲਾਜ਼ ਲਈ 25 ਹਜ਼ਾਰ ਰੁਪਏ ਵੀ ਕੁੱਝ ਦਿਨ ਪਹਿਲਾਂ ਦਿੱਤੇ ਗਏ ਹਨ।ਇਸ ਮੌਕੇ ਅਵਤਾਰ ਸਿੰਘ, ਬਲਬੀਰ ਸਿੰਘ, ਜਸਪਾਲ ਸਿੰਘ, ਸ਼ਮਿੰਦਰ ਸਿੰਘ, ਗੁਰਪਿੰਦਰ ਸਿੰਘ, ਸਰਬਪ੍ਰੀਤ ਸਿੰਘ, ਅਵਤਾਰ ਸਿੰਘ, ਬਲਬੀਰ ਸਿੰਘ, ਰਜਿੰਦਰ ਸਿੰਘ ਗੁਰਮੀਤ ਸਿੰਘ ਮਿਸਤਰੀ ਆਦਿ ਹਾਜ਼ਰ ਸਨ।
Punjab Post Daily Online Newspaper & Print Media