Friday, February 27, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਨਰਸਰੀ ਦਾ ਸਲਾਨਾ ਸਮਾਰੋਹ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਪ੍ਰੀ-ਪ੍ਰਾਇਮਰੀ ਸੈਕਸ਼ਨ ਦੀਆਂ ਨਰਸਰੀ ਕਲਾਸਾਂ ਵੱਲੋਂ ਇੱਕ ਰੰਗਾ-ਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸ਼੍ਰੀ ਰਾਮ ਆਸ਼ਰਮ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਵਿਨੋਦਿਤਾ ਸਾਂਖਯਾ ਅਤੇ ਸ਼੍ਰੀਮਤੀ ਅਸਮਿਤਾ ਸਿੰਘ ਫਰੀਡਮ ਨੇ ਉਦੇਚੇ ਤੌਰ ਤੇ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ। PPN0902201718

ਉਪਰੰਤ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਆਏ ਹੋਏ ਪਤਵੰਤੇ ਸੱਜਣਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ’ਜੀ ਆਇਆਂ’ ਆਖਿਆ।ਛੋਟੇ-ਛੋਟੇ ਬੱਚਿਆਂ ਵੱਲੋਂ ਬੜੇ ਉਤਸ਼ਾਹ ਨਾਲ ਗਾਈਆਂ ਕਵਿਤਾਵਾਂ ਸਨ।ਸਕੂਲ ਦੇ ਮਂੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਬੱਚਿਆਂ ਨੂੰ ਜਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਅਤੇ ਅੱਗੇ ਵੱਧਣ ਦੀ ਪ੍ਰੇਰਨਾ ਦਿੱਤੀ।PPN0902201720

ਛੋਟੇ-ਛੋਟੇ ਬੱਚਿਆਂ ਨੇ ਲੂੰਗੀ ਡਾਂਸ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ।ਸਮਾਰੋਹ ਦਾ ਆਕਰਸ਼ਨ ਕੋਰਿਓਗ੍ਰਾਫੀ ਸੀ ਜਿਸ ਵਿੱਚ ਬੱਚਿਆਂ ਨੇ ਡਾਕਟਰ, ਅਧਿਆਪਕ, ਸੈਨਿਕ ਅਤੇ ਕਿਸਾਨ ਦੀ ਵੇਸ਼ਭੂਸ਼ਾ ਵਿੱਚ ਪ੍ਰਭਾਵਸ਼ਾਲੀ ਅਦਾਕਾਰੀ ਦਿਖਾਈ।ਪੰਜਾਬ ਦੇ ਲੋਕ-ਨਾਚ ਭੰਗੜਾ ਨੇ ਸਾਰਿਆਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ।PPN0902201719

ਸ਼੍ਰੀਮਤੀ ਵਿਨੋਦਿਤਾ ਸਾਂਖਯਾ ਅਤੇ ਸ਼੍ਰੀਮਤੀ ਅਸਮਿਤਾ ਸਿੰਘ ਫਰੀਡਮ ਨੇ ਬੱਚਿਆਂ ਦੀ ਇਸ ਕਾਰਗੁਜਾਰੀ ਦੀ ਖੂਬ ਪ੍ਰਸੰਸਾ ਕੀਤੀ ਅਤੇ ਭਵਿੱਖ ਵਿੱਚ ਹੋਰ ਵਧੀਆ ਕਰਨ ਲਈ ਉਤਸ਼ਾਹਿਤ ਕੀਤਾ।ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਸ਼੍ਰੀਮਤੀ ਵਿਨੋਦਿਤਾ ਸਾਂਖਯਾ ਅਤੇ ਸ਼੍ਰੀਮਤੀ ਅਸਮਿਤਾ ਸਿੰਘ ਫਰੀਡਮ ਨੂੰ ਸਨਮਾਨਿਤ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਅਧਿਆਪਕ ਸਾਹਿਬਾਨ, ਬੱਚਿਆਂ ਦੇ ਮਾਤਾ-ਪਿਤਾ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਪ੍ਰੋਗਰਾਮ ਦੀ ਹਰ ਇਕ ਨੇ ਖੂਬ ਸ਼ਲਾਘਾ ਕੀਤੀ।ਸ਼੍ਰੀਮਤੀ ਕਿਰਨਜੋਤ ਕੌਰ ਮੁੱਖ ਅਧਿਆਪਕਾ ਨੇ ਪ੍ਰੋਗਰਾਮ ਵਿੱਚ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply