Sunday, September 6, 2026

ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਗਟ ਦਿਵਸ ਮਨਾਇਆ

ਧੂਰੀ, 10 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਵਾਰਡ ਨੰਬਰ 8 ਵਿਖੇ ਭਗਵਾਨ ਵਾਲਮੀਕਿ ਦਲਿੱਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਅਤੇ ਕੌਂਸਲਰ ਅਜੈ ਪਰੋਚਾ ਦੀ ਅਗੁਵਾਈ ਹੇਠ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ।PPN1002201702

ਵਿੱਕੀ ਪਰੋਚਾ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ ਅਤੇ ਹਾਜ਼ਰ ਆਈ ਸੰਗਤ ਲਈ ਪੂਰੀ-ਛੋਲੇ ਅਤੇ ਕੜਾਹ ਦੇ ਪ੍ਰਸ਼ਾਦ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ।ਇਸ ਮੌਕੇ ਮਨਜੀਤ ਸਿੰਘ, ਮਲਕੀਤ ਸਿੰਘ, ਹਰਨੇਕ ਸਿੰਘ, ਸ਼ਿਵਚਰਨ ਸਿੰਘ, ਬੰਟੀ, ਨਵੀ, ਗੁਰਪ੍ਰੀਤ ਸਿੰਘ, ਅਕਾਸ਼ ਕੁਮਾਰ, ਮੇਜਰ ਸਿੰਘ, ਕਾਕਾ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਲੋਕ ਇਸ ਪ੍ਰਕਾਸ਼ ਉਤਸਵ ਵਿੱੱਚ ਸ਼ਾਮਲ ਹੋਏ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply