Saturday, October 10, 2026

ਜਲ ਸਪਲਾਈ ਐਂਡ ਸੈਨੀਟੇਸ਼ਨ ਮਸਟ੍ਰੋਲ ਇੰਪਲਾਇਜ਼ ਯੂਨੀਅਨ ਦੀ ਮੀਟਿੰਗ ਹੋਈ

ਫਾਜ਼ਿਲਕਾ, 10 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਜਲ ਸਪਲਾਈ ਐਂਡ ਸੈਨੀਟੇਸ਼ਨ ਮਸਟ੍ਰੋਲ ਇੰਪਲਾਇਜ਼ ਯੂਨੀਅਨ ਸ਼ਾਖਾ ਫਾਜ਼ਿਲਕਾ ਦੀ ਇੱਕ ਮੀਟਿੰਗ ਪ੍ਰਧਾਨ ਖੁਸ਼ਹਾਲ ਕੰਬੋਜ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਨੇ ਕਿਹਾ ਕਿ ਬੀਤੇ ਲੰਬੇ ਸਮੇਂ ਤੋਂ ਇਸ ਯੂਨੀਅਨ ਦੇ ਸੰਘਰਸ਼ ਕਰਨ ਦੇ ਬਾਵਜੂਦ ਵੀ ਵਿਭਾਗ ਵਿਚ ਰਹਿੰਦੇ 200 ਦੇ ਲਗਭਗ ਕੱਚੇ ਕਰਮਚਾਰੀਆਂ ਨੂੰ ਅਕਾਲੀ ਭਾਜਪਾ ਸਰਕਾਰ ਵੱਲੋਂ ਪੱਕਾ ਨਹੀਂ ਕੀਤਾ ਗਿਆ।

U
U

ਉਨ੍ਹਾਂ ਕਿਹਾ ਕਿ ਘੱਟ ਗਿਣਤੀ ਵਿਚ ਕਰਮਚਾਰੀਆਂ ਨੂੰ ਰੈਗੂਲਰ ਕੀਤੇ ਜਾਣ ਕਾਰਨ ਬਾਕੀ ਰਹਿੰਦੇ ਕਰਮਚਾਰੀਆਂ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀ ਪੇ ਕਮਿਸ਼ਨਰ ਦੀ ਰਿਪੋਰਟ ਵੀ ਜਾਰੀ ਨਹੀਂ ਕੀਤੀ ਗਈ, ਡੀ.ਏ ਦੀਆਂ ਬਕਾਇਆ ਕਿਸ਼ਤਾਂ ਵੀ ਕਰਮਚਾਰੀਆਂ ਨੂੰ ਨਹੀਂ ਦਿੱਤੀਆਂ ਗਈਆਂ, ਪ੍ਰਮੋਸ਼ਨਲ ਚੈਨਲ ਵਿਭਾਗ ਵਿਚ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ, ਠੇਕੇ ਤੇ ਲੱਗੇ ਕਰਮਚਾਰੀਆਂ ਨੂੰ ਵਿਭਾਗ ਵੱਲੋਂ ਲਗਾਤਾਰ ਬੀਤੇ 9 ਮਹੀਨਿਆਂ ਤੋਂ ਤਨਖਾਹ ਨਹੀਂ ਦਿੱਤੀ ਜਾ ਰਹੀ।ਜਿਸ ਕਾਰਨ ਮਹਿੰਗਾਈ ਦੇ ਇਸ ਸਮੇਂ ਵਿਚ ਕਰਮਚਾਰੀਆਂ ਨੂੰ ਵੱਖ ਵੱਖ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਯੂਨੀਅਨ ਨੇ ਮੰਗ ਕਰਦੇ ਹੋਏ ਕਿਹਾ ਕਿ ਠੇਕੇੇਦਾਰੀ ਸਿਸਟਮ ਬੰਦ ਕੀਤਾ ਜਾਵੇ ਅਤੇ ਕੱਚੇ ਕਰਮਚਾਰੀਆਂ ਨੂੰ ਵਿਭਾਗ ਵਿਚ ਰੈਗੂਲਰ ਕੀਤਾ ਜਾਵੇ ਅਤੇ ਕਰਮਚਾਰੀਆਂ ਨੂੰ ਸਮੇਂ ਤੇ ਤਨਖਾਹ ਦਿੱਤੀ ਜਾਵੇ।ਇਸ ਮੌਕੇ ਜ਼ਿਲ੍ਹਾ ਚੇਅਰਮੈਨ ਸੁਖਮੰਦਰ ਸਿੰਘ, ਜਨਰਲ ਸਕੱਤਰ ਰਮੇਸ਼ ਸਿੰਘ, ਖਜ਼ਾਨਚੀ ਪ੍ਰੇਮ ਲਾਲ, ਜਗਦੀਸ਼ ਰਾਮ, ਨਿਰਮਲ ਸਿੰਘ, ਲਛਮਣ ਦਾਸ, ਸਤਨਾਮ ਸਿੰਘ, ਮਿੱਠੂ ਸਿੰਘ, ਸੁਰਿੰਦਰ ਕੁਮਾਰ, ਨੱਥੂ ਰਾਮ, ਮੇਘਨਾਥ, ਕਾਲੂ ਰਾਮ, ਚਾਨਣ ਰਾਮ, ਸਤਨਾਮ ਰਾਏ ਅਤੇ ਹੋਰ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply