Friday, April 17, 2026

ਹਰਿਆਣਾ ਸਰਕਾਰ ਦੇ 350 ਸਾਲਾ ਪ੍ਰਕਾਸ਼ ਪੁਰਬ ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕਰਨਗੇ ਸ਼ਮੂਲੀਅਤ

ਅੰਮ੍ਰਿਤਸਰ, 10 ਫਰਵਰੀ (ਗੁਰਪ੍ਰੀਤ ਸਿੰਘ)- ਹਰਿਆਣਾ ਸਰਕਾਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 12 ਫਰਵਰੀ 2017 ਨੂੰ ਨਵੀਂ ਅਨਾਜ ਮੰਡੀ ਕਰਨਾਲ (ਹਰਿਆਣਾ) ਵਿਖੇ ਕਰਵਾਏ ਜਾ ਰਹੇ ‘ਚੜ੍ਹਦੀ ਕਲਾ’ ਰਾਜ ਪੱਧਰੀ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸਮੇਤ ਹੋਰ ਅਹੁਦੇਦਾਰ ਸ਼ਮੂਲੀਅਤ ਕਰਨਗੇ।SGPC

ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦੱਸਿਆ ਕਿ 5 ਜਨਵਰੀ ਨੂੰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਸਮ ਪਾਤਸ਼ਾਹ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਖਾਲਸਾਈ ਜਾਹੋ ਜਲਾਲ ਨਾਲ ਸੰਪੰਨ ਹੋਏ ਹਨ।ਹੁਣ ਦਸਵੇਂ ਪਾਤਸ਼ਾਹ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਹਰਿਆਣਾ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਕਰਵਾਇਆ ਜਾਣਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਨੁੱਖਤਾਵਾਦੀ ਸ਼ਖਸੀਅਤ ਅਤੇ ਉਨ੍ਹਾਂ ਦੀ ਦੇਣ ਨੂੰ ਸੰਗਤਾਂ ਵਿਚ ਪ੍ਰਚਾਰਨ ਲਈ ਵਡਮੁੱਲਾ ਯਤਨ ਹੈ।ਉਨ੍ਹਾਂ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਲਈ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਅਤੇ ਹਰਿਆਣਾ ਸਰਕਾਰ ਵਧਾਈ ਦੀ ਪਾਤਰ ਹੈ। ਮੁੱਖ ਸਕੱਤਰ ਨੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਇਸ ਸਮਾਗਮ ਵਿਚ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਵੀ ਕੀਤੀ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply