ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮੈਡੀਕਲ ਖੇਤਰ ‘ਚ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਨਾਮਨਾ ਖੱਟ ਚੁੱਕੀ ਵਿਦਵਾਨ ਸਖਸ਼ੀਅਤ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਨੂੰ ਲਿਆਕਤ ਯੂਨੀਵਰਸਿਟੀ ਆਫ ਮੈਡੀਕਲ ਅਤੇ ਹੈਲਥ ਸਾਇੰਸਜ ਰਸਾਲੇ ਦਾ ਐਡੀਟੋਰੀਅਲ ਬੋਰਡ ਦਾ ਮੈਂਬਰ ਨਿਯੁੱਕਤ ਕੀਤਾ ਗਿਆ ਹੈ। ਜਿਸ ਦੀ ਲਿਖਤੀ ਸੂਚਨਾ ਇਸ ਪ੍ਰਸਿੱਧ ਰਸਾਲੇ ਦੇ ਮੁੱਖ ਸੰਪਾਦਕ ਡਾ. ਨੌਸ਼ਾਦ ਏ ਸ਼ੇਖ ਨੇ ਡਾਕਟਰ ਨੇਕੀ ਨੂੰ ਦਿੱਤੀ। ਇਥੇ ਇਹ ਵਰਨਣਯੋਗ ਹੈ ਕਿ ਡਾਕਟਰ ਨੇਕੀ ਪਾਕਿਸਤਾਨ ਤੋਂ ਛਪਣ ਵਾਲੇ ਅਨੇਕਾਂ ਡਾਕਟਰੀ ਰਸਾਲੇ, ਐਨਲਜ ਆਫ ਕਿੰਗ ਐਡਵਰਡ ਮੈਡੀਕਲ ਯੂਨੀਵਰਸਿਟੀ ਅਤੇ ਐਨਲਜ ਆਫ ਪਾਕਿਸਤਾਨ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਦੇ ਵੀ ਐਡੀਟੋਰੀਅਲ ਬੋਰਡ ਮੈਂਬਰ ਹਨ।ਡਾਕਟਰ ਨੇਕੀ ਦੀ ਇਸ ਪ੍ਰਾਪਤੀ ਨਾਲ ਅੰਮ੍ਰਿਤਸਰ ਦਾ ਨਾਮ ਪੂਰੇ ਦੇਸ਼ ਵਿਦੇਸ਼ਾਂ ਵਿੱਚ ਉੱਚਾ ਹੋਇਆ ਹੈ।
Check Also
ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ …