Monday, March 23, 2026

ਅਵਾਰਾ ਪਸ਼ੂਆਂ ਦੀ ਸੰਭਾਲ ਲਈ ਪਿੰਡ ਡੇਅਰੀਵਾਲ ਵਿਖੇ ਕੈਟਲ ਪਾਉਂਡ ਤਿਆਰ

PPN1102201714
ਪਠਾਨਕੋਟ, 11 ਫਰਵਰੀ (ਪੰਜਾਬ ਪੋਸਟ ਬਿਊਰੋ)- ਜ਼ਿਲਾ ਪਠਾਨਕੋਟ ਵਿੱਚ ਕਿਸਾਨਾਂ ਨੂੰ ਅਵਾਰਾ ਅਤੇ ਜੰਗਲੀ ਜਾਨਵਰਾਂ ਵੱਲੋਂ ਫਸਲਾਂ ਦੇ ਹੋ ਰਹੇ ਨੁਕਸਾਨ ਤੋਂ ਰਾਹਤ ਦਵਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਉਪਰਾਲੇ ਕਰਨੇ ਸ਼ੁਰੂ ਕਰਦਿਆਂ ਵੱਖ ਵੱਖ ਪਿੰਡਾਂ ਵਿੱਚ ਤਜ਼ਰਬੇ ਕਰਨੇ ਸ਼ੁਰੂ ਕਰ ਦਿੱਤੇ ਹਨ।ਸਥਾਨਕ ਮਿੰਨੀ ਸਕੱਤਰੇਤ ਵਿੱਚ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਕਿਹਾ ਕਿ ਜ਼ਿਲੇ ਅੰਦਰ ਪਿਛਲੇ ਸਮੇਂ ਦੌਰਾਨ ਅਵਾਰਾ ਪਸ਼ੂਆਂ ਦੀ ਗਿਣਤੀ ਵਿਚ ਭਾਰੀ ਵਾਧਾ ਹੋਇਆ ਹੈ, ਜਿਸ ਕਰਕੇ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਪਿੰਡ ਡੇਅਰੀਵਾਲ ਵਿਖੇ ਕੈਟਲ ਪਾਉਂਡ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਅਵਾਰਾ ਪਸ਼ੂਆਂ ਨੂੰ ਰੱਖਿਆ ਜਾ ਰਿਹਾ ਹੈ।ਉਨਾਂ ਦੱਸਿਆ ਕਿ ਇਸ ਦੇ ਬਾਵਜੂਦ ਅਵਾਰਾ ਅਤੇ ਜੰਗਲੀ ਜਾਨਵਰਾਂ ਦੀ ਗਿਣਤੀ ਵਧੇਰੇ ਹੋਣ ਕਾਰਨ ਕਿਸਾਨਾਂ ਦੇ ਖੇਤ ਪੱਧਰ ਤੇ ਖੇਤੀਬਾੜੀ ਵਿਭਾਗ ਵੱਲੋਂ ਨਵੀਂ ਤਕਨੀਕ ਦਾ ਪਤਾ ਲਗਾ ਕੇ ਤਜ਼ਰਬੇ ਸ਼ੁਰੂ ਕੀਤੇ ਗਏ।ਜਿਸ ਨਾਲ ਆਵਾਰਾ ਅਤੇ ਜੰਗਲੀ ਜਵਿ ਕਿਸਾਨਾਂ ਦੇ ਖੇਤਾਂ ਵਿੱਚ ਦਾਖਲ ਹੋ ਕੇ ਫਸਲ ਦਾ ਨੁਕਸਾਨ ਨਹੀਂ ਕਰ ਸਕਣਗੇ।ਇਸ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਹ ਦਵਾਈ ਜੰਗਲੀ ਜੜੀ ਬੂਟੀਆਂ ਤੋਂ ਤਿਆਰ ਕੀਤੀ ਹੈ ਅਤੇ ਮਹਾਂਰਾਸ਼ਟਰ ਤੋਂ ਮੰਗਵਾਈ ਗਈ ਹੈ।ਉਨਾ ਦੱਸਿਆ ਕਿ ਇਸ ਦਵਾਈ ਦਾ ਛਿੜਕਾਅ ਫਸਲ ਦੇ ਬਾਹਰ ਬਾਹਰ 1-2 ਮੀਟਰ ਦੀ ਪੱਟੀ ਵਿੱਚ ਛਿੜਕਾਅ ਕਰ ਦਿੱਤਾ ਜਾਂਦਾ ਹੈ, ਜਿਸ ਨਾਲ ਫਸਲ ਵਿੱਚ ਦਾਖਲ ਹੋਣ ਵਾਲੇ ਜਾਨਵਰ ਦੇ ਸਰੀਰ `ਤੇ ਬਹੁਤ ਜ਼ਿਆਦਾ ਖੁਜਲੀ ਹੋਣ ਕਾਰਨ, ਅਵਾਰਾ ਪਸ਼ੂ ਵਾਪਸ ਦੌੜ ਜਾਂਦਾ ਹੈ।ਉਨਾਂ ਦੱਸਿਆ ਕਿ ਇਸ ਦਵਾਈ ਦਾ ਅਸਰ 15-20 ਦਿਨ ਰਹਿੰਦਾ ਹੈ ਅਤੇ ਇਸ ਸਮੇਂ ਤੋਂ ਬਾਅਦ ਦੁਬਾਰਾ ਛਿੜਕਾਅ ਕੀਤਾ ਜਾ ਸਕਦਾ ਹੈ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜੇਕਰ ਇਹ ਤਜ਼ਰਬੇ ਸਫਲ ਰਹੇ ਤਾਂ ਜ਼ਿਲਾ ਪਠਾਨਕੋਟ ਦੇ ਕਿਸਾਨਾਂ ਲਈ ਬਹੁਤ ਵੱਡੀ ਰਾਹਤ ਹੋਵੇਗੀ ਅਤੇ ਫਸਲਾਂ ਦੇ ਹੁੰਦੇ ਨੁਕਸਾਨ ਨੂੰ ਖਤਮ ਕਰਕੇ ਪ੍ਰਤੀ ਹੈਕਟੇਅਰ ਪੈਦਾਵਾਰ ਵਿੱਚ ਵੀ ਵਾਧਾ ਹੋ ਸਕੇਗਾ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply