Saturday, July 5, 2025
Breaking News

ਸਕੱਤਰ ਸੈਨਿਕ ਭਲਾਈ ਵਿਭਾਗ ਵੱਲੋਂ ਜੰਗ ਏ ਅਜ਼ਾਦੀ ਯਾਦਗਾਰ ਦਾ ਦੌਰਾ

PPN160610

ਅੰਮ੍ਰਿਤਸਰ, 16  ਜੂਨ (ਜਸਬੀਰ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਖਾਤਰ ਸ਼ਹੀਦ ਹੋਣ ਵਾਲੇ ਫੌਜੀ ਵੀਰਾਂ ਦੀ ਯਾਦ ਵਿਚ ਅੰਮ੍ਰਿਤਸਰ ਵਿਖੇ ਉਸਾਰੀ ਜਾ ਰਹੀ ਜੰਗ ਏ ਅਜ਼ਾਦੀ ਯਾਦਗਾਰ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਅੱਜ ਸਕੱਤਰ ਸੈਨਿਕ ਭਲਾਈ ਵਿਭਾਗ ਸ੍ਰੀ ਆਰ. ਐਸ. ਲੱਧੜ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਇਸ ਦੀ ਇਮਾਰਤ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਇਸ ਨੂੰ ਸਮੇਂ ਸਿਰ ਨਿਪਟਾਉਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਸ਼ਹੀਦਾਂ ਦੀ ਯਾਦ ਵਿਚ 101 ਕਰੋੜ ਰੁਪਏ ਦੀ ਲਾਗਤ ਨਾਲ ਸੱਤ ਏਕੜ ਰਕਬੇ ਵਿਚ ਬਣ ਰਹੀ ਇਸ ਯਾਦਗਾਰ ਨੂੰ ਲੈ ਕੇ ਲਗਾਤਾਰ ਵਿਭਾਗ ਨਾਲ ਸੰਪਰਕ ਰੱਖ ਰਹੇ ਹਨ ਅਤੇ ਚਾਹੁੰਦੇ ਹਨ ਕਿ ਇਸ ਨੂੰ ਨਿਸ਼ਚਤ ਸਮੇਂ ਵਿਚ ਨੇਪਰੇ ਚਾੜ ਕੇ ਕੌਮ ਨੂੰ ਸਮਰਪਿਤ ਕੀਤਾ ਜਾਵੇ। ਉਨ੍ਹਾਂ ਇਸ ਮੌਕੇ ਯਾਦਗਾਰ ਦੇ ਮੁੱਖ ਇਮਾਰਤਸਾਜ਼ ਸ੍ਰੀ ਰਾਕੇਸ਼ ਕਪੂਰ ਨੂੰ ਕੁੱਜ ਜ਼ਰੂਰੀ ਸੁਝਾਅ ਵੀ ਦਿੱਤੇ। ਅੱਜ ਦੇ ਇਸ ਦੌਰੇ ਮੌਕੇ ਡਿਪਟੀ ਡਾਇਰੈਕਟਰ ਸੈਨਿਕ ਭਲਾਈ ਵਿਭਾਗ ਕਰਨਲ ਗਿੱਲ, ਐਕਸੀਅਨ ਲੋਕ ਨਿਰਮਾਣ ਵਿਭਾਗ ਸ. ਜਸਬੀਰ ਸਿੰਘ ਸੋਢੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …

Leave a Reply