ਫਾਜ਼ਿਲਕਾ, 12 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਡੀ.ਸੀ ਡੀ.ਏ.ਵੀ ਪਬਲਿਕ ਸਕੂਲ ਵਿਚ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਲਾਨਾ ਇਨਾਮ ਵੰਡ ਸਮਾਗਮ ਦਾ ਅਯੋਜਨ ਕੀਤਾ ਗਿਆ।ਇਨਾਮ ਵੰਡ ਸਮਾਗਮ ਵਿਚ ਡਿਪਟੀ ਡੀ.ਈ.ਓ ਵਿਪਨ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਜਦਕਿ ਡਾ. ਅਮਰ ਲਾਲ ਬਾਘਲਾ, ਸੁਸ਼ੀਲ ਵਰਮਾ, ਵਿਜੈ ਬਜਾਜ, ਸੰਜੀਵ ਸਚਦੇਵਾ, ਉਮੇਸ਼ ਕੁੱਕੜ, ਅਮਨ ਮੋਂਗਾ, ਗੁਰਚਰਨ ਸਿਘ, ਮਿਲਖ ਰਾਜ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਸਕੂਲ ਦੇ ਚੇਅਰਮੈਨ ਸੁਰਿੰਦਰ ਅਹੂਜਾ ਦੀ ਅਗਵਾਈ ਵਿਚ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਪ੍ਰੋਗਰਾਮ ਦੌਰਾਨ ਪਹਿਲੀ ਜਮਾਤ ਦੀ ਪੇਸ਼ਕਾਰੀ ਜੁਗਨੀ ਦੌਰਾਨ ਗੁਰਦਾਸ ਮਾਨ ਦੇ ਪ੍ਰਤੀਰੂਪ ਬਣੇ ਵਿਦਿਆਰਥੀ ਨੇ ਹਾਜ਼ਰੀਨ ਤੋਂ ਖੂਬ ਵਾਹ ਵਾਹ ਲੁੱਟੀ।ਵਿਦਿਆ ਦੇ ਨਾਲ ਨਾਲ ਹੋਰਨਾਂ ਪ੍ਰਾਪਤੀਆਂ ਲਈ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸਾਰੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਦੇ ਹੋਏ ਸਕੂਲ ਪ੍ਰਿੰਸੀਪਲ ਵੀ.ਕੇ ਮਿੱਤਲ ਨੇ ਸਾਰਿਆਂ ਦਾ ਧੰਨਵਾਦ ਕੀਤਾ।ਮੰਚ ਸੰਚਾਲਨ ਰੇਖਾ ਅਤੇ ਵਨੀਤਾ ਨੇ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media