ਫਾਜ਼ਿਲਕਾ, 12 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੀ ਕਲਾਸ ਫੋਰ ਗੋਰਮਿੰਟ ਇੰਪਲਾਇਜ਼ ਯੂਨੀਅਨ ਪੰਜਾਬ ਦੇ ਪਾਵਰਕਾਮ ਅਤੇ ਟਰਾਂਸਕੋ ਪਾਰਟ ਟਾਈਮ ਸਫ਼ਾਈ ਸੇਵਕਾਂ ਦੀ ਇੱਕ ਮੀਟਿੰਗ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਜ਼ਿਲ੍ਹਾ ਪ੍ਰਧਾਨ ਚਿਮਨ ਲਾਲ ਰਾਣਾ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਵੱਖ ਵੱਖ ਡਵੀਜ਼ਨਾਂ ਅਤੇ ਸਬ ਡਵਿਜ਼ਨਾਂ ਦੇ ਕਰਮਚਾਰੀ ਜਿਨ੍ਹਾਂ ਵਿਚ ਔਰਤਾਂ ਵੀ ਸ਼ਾਮਲ ਸਨ ਹਾਜ਼ਰ ਹੋਏ। ਮੀਟਿੰਗ ਵਿਚ ਪੰਜਾਬ ਦੇ ਵਿੱਤ ਸਕੱਤਰ ਸਰਦਾਰਾ ਸਿੰਘ ਗੱਜੂ ਮਾਜਰਾ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ।
ਹਾਜ਼ਰੀਨ ਨੂੰ ਸੰਬੋਧਿਤ ਕਰਦੇ ਹੋਏ ਯੂਨੀਅਨ ਦੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕਰਮਚਾਰੀ ਬੀਤੇ 25 ਤੋਂ 30 ਵਰ੍ਹਿਆਂ ਤੋਂ ਲਗਾਤਾਰ ਸਫ਼ਾਈ ਸੇਵਕ ਦੇ ਅਹੁੱਦੇ ਤੇ 4 ਘੰਟਿਆਂ ਲਈ ਕੰਮ ਕਰ ਰਹੇ ਹਨ। ਉਨ੍ਹਾਂ ਨੂੰ ਬਹੁਤ ਹੀ ਘੱਟ ਤਨਖਾਹ ਮਿਲਦੀ ਹੈ। ਜਿਸ ਨਾਲ ਉਕਤ ਕਰਮਚਾਰੀਆਂ ਦੇ ਘਰ ਦਾ ਗੁਜ਼ਾਰਾ ਨਹੀਂ ਹੁੰਦਾ। ਉਨ੍ਹਾਂ ਨੇ ਕਰਮਚਾਰੀਆਂ ਨੂੰ ਪੱਕਾ ਹੋਣ ਦੇ ਸਬੰਧ ਵਿਚ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਆਉਣ ਵਾਲੀ ਚਾਹੇ ਕੋਈ ਵੀ ਸਰਕਾਰ ਹੋਵੇ ਅਸੀਂ ਯੂਨੀਅਨ ਦੇ ਸਾਰੇ ਮੈਂਬਰ ਇੱਕਜੁਟ ਹੋ ਕੇ ਸਰਕਾਰ ਤੇ ਪਾਵਰਕਾਮ ਦੀ ਮੈਨੇਜ਼ਮੈਂਟ ਤੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਨ ਅਤੇ ਹਾਈਕੋਰਟ ਅਤੇ ਸੁਪਰੀਮ ਕੋਰਟ ਦੇ ਫੈਸਲੇ ਮੁਤਾਬਿਕ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਕਰਾਂਗੇ। ਇਸ ਮੌਕੇ ਵਿਜੈ ਰਾਣੀ, ਪ੍ਰਵੀਨ ਰਾਣੀ, ਅਨੀਤਾ ਰਾਣੀ, ਰਾਜ ਕੁਮਾਰ, ਹੀਰਾ ਲਾਲ, ਸੁਰਿੰਦਰ ਪਾਲ, ਰਵੀ ਕੁਮਾਰ, ਸੁਨੀਲ ਕੁਮਾਰ ਅਬੋਹਰ, ਰਾਮ ਸਰੂਪ, ਮੰਗਤ ਰਾਮ, ਟੇਕ ਚੰਦ, ਜਤਿੰਦਰ ਕੁਮਾਰ, ਮਹਿੰਦਰ ਸਿੰਘ, ਅਸ਼ੋਕ ਕੁਮਾਰ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media