Tuesday, September 29, 2026

ਮਹਾਂ ਸ਼ਿਵਰਾਤਰੀ ਉਤਸਵ 24 ਫਰਵਰੀ ਨੂੰ

ਧੂਰੀ, 13 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਹਰ ਸਾਲ ਦੀ ਤਰਾਂ ਇਸ ਵਾਰ ਵੀ ਕੱਕੜਵਾਲ ਰੋਡ ਧੂਰੀ ਉੱਪਰ  ਸਥਿਤ ਮਾਤਾ ਮਨਸਾ ਦੇਵੀ ਧਾਮ ਵਿਖੇ ਮਹਾਂਸ਼ਿਵਰਾਤਰੀ ਉਤਸਵ 24 ਫਰਵਰੀ ਨੂੰ ਮਨਾਇਆ ਜਾਵੇਗਾ ਅਤੇ ਇਸ ਉਤਸਵ ਵਿੱਚ ਸ਼ਰਧਾਲੂਆਂ ਦੀ ਭੀੜ ਨੂੰ ਦੇਖਦੇ ਹੋਏ ਹੁਣ ਤੋਂ ਹੀ ਤਿਆਰੀਆਂ ਜ਼ੋਰਾਂ `ਤੇ ਚੱਲ ਰਹੀਆਂ ਹਨ।ਇਹਨਾਂ ਗੱਲਾਂ ਦੀ ਜਾਣਕਾਰੀ ਦਿੰਦਿਆਂ ਮੰਦਰ ਟਰੱਸਟ ਦੇ ਚੇਅਰਮੈਨ ਸ਼੍ਰੀ ਮੈਂਗਲ ਸੈਨ ਨੇ ਦੱਸਿਆ ਕਿ ਪਿਛਲੇ ਸਾਲ ਸ਼ਰਧਾਲੂਆਂ ਦੀ ਵੱਡੀ ਭੀੜ ਨੂੰ ਮੁੱਖ ਰੱਖਕੇ ਵਧੇਰੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਧਾਮ ਦੀ ਓਮ ਨਾਗੇਸ਼ਵਰ ਦੀ ਗੁਫਾ ਅੰਦਰ ਸਥਿਤ ਸ਼ਿਵਲਿੰਗ ਉੱਪਰ 24 ਫਰਵਰੀ ਨੂੰ ਜਲ ਚੜਾਉਣ ਵੇਲੇ ਕਿਸੇ ਵੀ ਸ਼ਰਧਾਲੂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਸ਼ਿਵਰਾਤਰੀ ਵਾਲੇ ਦਿਨ ਵਰਤਧਾਰੀਆਂ ਲਈ ਔਗਲੇ ਦੇ ਪਕੌੜੇ, ਖੀਰ ਤੋਂ ਇਲਾਵਾ ਭੰਡਾਰਾ ਅਤੁੱਟ ਵਰਤੇਗਾ।ਉਹਨਾਂ ਇਹ ਵੀ ਦੱਸਿਆ ਕਿ ਬਾਹਰ ਤੋਂ ਆਉਣ ਵਾਲੇ ਸ਼ਰਧਾਲੂਆਂ ਦੇ ਠਹਿਰਣ ਲਈ ਧਾਮ ਵਿੱਚ ਖਾਸ ਪ੍ਰਬੰਧ ਵੀ ਕੀਤਾ ਗਿਆ ਹੈ ।ਇਹ ਉਤਸਵ  23 ਤੋਂ 25 ਫਰਵਰੀ ਤੱਕ ਮਨਾਇਆ ਜਾਵੇਗਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply