ਫਾਜ਼ਿਲਕਾ, 13 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਹਤ ਵਿਪਾਗ ਵੱਲੋਂ 11 ਤੋਂ 27 ਫਰਵਰੀ ਤੱਕ ਦੰਦਾਂ ਦੀ ਸੰਭਾਲ ਸਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ।ਜਿਸਦੇੇ ਤਹਿਤ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਜ਼ਿਲ੍ਹਾ ਫਾਜ਼ਿਲਕਾ ਵਿਚ ਪੰਦਰਵਾੜਾ ਮਨਾਉਣ ਸਬੰਧੀ ਅੱਜ ਸਥਾਨਕ ਸਿਵਲ ਹਸਪਤਾਲ ਵਿਚ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ।
ਪੰਦਰਵਾੜੇ ਦੌਰਾਨ ਫਾਜ਼ਿਲਕਾ, ਅਬੋਹਰ, ਜਲਾਲਾਬਾਦ, ਖੂਈਖੇੜਾ ਅਤੇ ਡੱਬਵਾਲਾ ਕਲਾਂ ਵਿਚ ਦੰਦਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ।ਜਿਸ ਵਿਚ ਸਕੂਲੀ ਬੱਚਿਆਂ ਦੇ ਦੰਦਾਂ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕ ਵੀ ਕੀਤਾ ਜਾਵੇਗਾ।ਡਾ. ਅਨੀਤਾ ਕਟਾਰੀਆ ਜ਼ਿਲ੍ਹਾ ਡੈਂਟਲ ਸਿਹਤ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹੇ ਵਿਚ 60 ਦੰਦਾਂ ਦੇ ਸੈਟ ਜ਼ਰੂਰਤਮੰਦਾਂ ਨੂੰ ਮੁਫ਼ਤ ਦਿੱਤੇ ਜਾਣਗੇ ਨਾਲ ਹੀ ਹਰ ਰੋਜ਼ ਦੰਦਾਂ ਦੀ ਜਾਂਚ ਕਰਵਾਉਣ ਵਾਲੇ ਮਰੀਜ਼ਾਂ ਨੂੰ ਮੂੰਹ ਦੇ ਕੈਂਸਰ ਸਬੰਧੀ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਤਾਕਿ ਇਸ ਰੋਗ ਤੋਂ ਬਚਿਆ ਜਾ ਸਕੇ।
ਇਸ ਮੌਕੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਾਜੇਸ਼ ਸ਼ਰਮਾ ਨੇ ਕਿਹਾ ਕਿ ਜਿਨ੍ਹਾਂ ਨੂੰ ਵੀ ਦੰਦਾਂ ਸਬੰਧੀ ਕੋਈ ਮੁਸ਼ਕਲ ਜਾਂ ਪ੍ਰੇਸ਼ਾਨੀ ਹੈ ਤਾਂ ਉਹ ਇਸ ਪੰਦਰਵਾੜੇ ਦੌਰਾਨ ਮੁਫ਼ਤ ਜਾਂਚ ਕਰਵਾਕੇ ਆਪਣਾ ਇਲਾਜ ਕਰਵਾ ਸਕਦਾ ਹੈ।ਇਸ ਮੌਕੇ ਡਾ. ਜਪਨੀਤ ਡੈਂਟਲ ਅਫ਼ਸਰ ਅਤੇ ਅਨਿਲ ਧਾਮੂ ਮਾਸ ਮੀਡੀਆ ਅਧਿਕਾਰੀ ਅਤੇ ਹੋਰ ਕਰਮਚਾਰੀ ਹਾਜ਼ਰ ਸਨ।
Punjab Post Daily Online Newspaper & Print Media