Sunday, April 26, 2026

ਪੰਜਾਬ ਸਟੂਡੈਟਸ ਯੂਨੀਅਨ ਵਧੀਆਂ ਹੋਈਆਂ ਫੀਸਾਂ ਖਿਲਾਫ਼ ਕਾਲਜ ਸਾਹਮਣੇ ਲਾਇਆ ਧਰਨਾ

ਫਾਜ਼ਿਲਕਾ, 13 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਟੂਡੈਂਟਸ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਐਮ.ਆਰ. ਕਾਲਜ ਦੇ ਸਾਹਮਣੇ ਵਧੀਆਂ ਹੋਈਆਂ ਫੀਸ਼ਾਂ ਨੂੰ ਲੈਕੇ ਧਰਨਾ ਲਗਾਇਆ ਗਿਆ ਅਤੇ ਵਿਦਿਆਰਥੀਆਂ ਵੱਲੋਂ ਮੰਗਾਂ ਸਬੰਧੀ ਪ੍ਰਿੰਸੀਪਲ ਦਫ਼ਤਰ ਦਾ ਘੇਰਾਓ ਵੀ ਕੀਤਾ ਗਿਆ। PPN1302201709

ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਆਗੂ ਸਤਨਾਮ ਘੱਲੂ ਅਤੇ ਜੋਨਲ ਪ੍ਰਧਾਨ ਹਰਦੀਪ ਕੌਰ ਕੋਟਲਾ, ਜ਼ਿਲ੍ਹਾ ਆਗੂ ਜਗਮੀਤ ਵਲਮਗੜ੍ਹ ਨੇ ਕਿਹਾ ਕਿ ਵਿਦਿਆਰਥੀਆਂ ਦਾ ਇਹ ਧਰਨਾ ਫੀਸਾਂ ਵਿਚ ਕੀਤੇ ਗਏ ਵਾਧੇ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਦਿਆਰਥੀਆਂ ਤੋਂ ਸਭ ਤੋਂ ਵੱਧ ਫੀਸਾਂ ਵਸੂਲ ਕੀਤੀਆਂ ਜਾ ਰਹੀਆਂ ਹਨ। ਪੰਜਾਬ ਯੂਨੀਵਰਸਿਟੀ ਫੀਸਾਂ ਵਿਚ ਦਿਨ ਪ੍ਰਤੀ ਦਿਨ ਵਾਧਾ ਕਰ ਰਹੀ ਹੈ। ਜਿਸ ਕਾਰਨ ਵਿਦਿਆਰਥੀ ਫੀਸਾਂ ਭਰਨ ਵਿਚ ਅਸਮਰਥ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਵਧੀਆਂ ਹੋਈ ਫੀਸਾਂ ਭਰਨਾ ਨਹੀਂ ਚਾਹੁੰਦੇ ਪਰ ਕਾਲਜ ਪ੍ਰਸ਼ਾਸਨ ਦੇ ਦਬਾਅ ਵਿਚ ਆਕੇ ਫੀਸਾਂ ਪਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਵਿਦਿਆਰਥੀ ਆਪਣੇ ਸੰਘਰਸ਼ ਨੂੰ ਜਾਰੀ ਰਖਣਗੇ। ਇਸ ਮੌਕੇ ਮੁਕੇਸ਼ ਕੁਮਾਰ, ਸਿਮਰਨ, ਮਨੂੰ, ਨੀਲਮ ਅਤੇ ਵੱਡੀ ਗਿਦਤੀ ਵਿਚ ਹੋਰ ਵਿਦਿਆਰਥੀ ਹਾਜ਼ਰ ਸਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply